ਕਪੂਰਥਲਾ (ਮਹਾਜਨ)- ਕਪੂਰਥਲਾ ਜ਼ਿਲ੍ਹੇ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ 1.72 ਲੱਖ ਕਿਊਸਕ ਵਹਿ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਵਿਚ ਧੁੱਸੀ ਬੰਨ੍ਹ ਬਿਲਕੁਲ ਸੁਰੱਖਿਅਤ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਡੀ. ਸੀ. ਪੰਚਾਲ ਨੇ ਦੱਸਿਆ ਕਿ ਐੱਸ. ਡੀ. ਆਰ. ਐੱਫ਼. ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਹੜ੍ਹ ਵਾਲੇ ਖੇਤਰਾਂ ਵਿਚੋਂ ਸੁਰੱਖਿਅਤ ਬਾਹਰ ਲਿਆਂਦਾ ਗਿਆ ਹੈ, ਉੱਥੇ ਹੀ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਲਗਾਤਾਰ ਰਾਸ਼ਨ, ਪਸ਼ੂ ਧਨ ਦੀਆਂ ਸੇਵਾਵਾਂ, ਮੈਡੀਕਲ ਸੇਵਾਵਾਂ ਘਰ-ਘਰ ਜਾ ਕੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੂਰ-ਦੁਰਾਡੇ ਤੋਂ ਰਸਦ ਅਤੇ ਹੋਰ ਰਾਹਤ ਸਮੱਗਰੀ ਲੈ ਕੇ ਆ ਰਹੀ ਸੰਗਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਇਸ ਔਖੀ ਘੜੀ ਵਿਚ ਮਦਦ ਲਈ ਉਹ ਸਮਾਜ ਸੇਵੀ ਸੰਸਥਾਵਾਂ ਤੇ ਹੋਰ ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਅਪੀਲ ਕੀਤੀ ਕਿ ਬਾਊਪੁਰ ਪੁਲ ਅਤੇ ਰਸਤੇ ਵਿਚ ਐਮਰਜੈਂਸੀ ਸੇਵਾਵਾਂ ਜਿਸ ਵਿਚ ਵਿਸ਼ੇਸ਼ ਤੌਰ ’ਤੇ ਮੈਡੀਕਲ ਸੇਵਾਵਾਂ, ਰੈਪਿਡ ਰਿਸਪਾਂਸ ਟੀਮਾਂ ਆਦਿ ਵਾਸਤੇ ਨਿਰਵਿਘਨ ਰਾਸਤਾ ਖੁੱਲੇ ਰੱਖਣ ਦੀ ਜ਼ਰੂਰਤ ਹੈ ਤਾਂ ਜੋ ਕੋਈ ਅਣਸੁਖਾਵੀਂ ਸਥਿਤੀ ਵੇਲੇ ਲੋੜਵੰਦਾਂ ਨੂੰ ਤੁਰੰਤ ਮਦਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨਾਲ ਹੀ ਅਪੀਲ ਕੀਤੀ ਕਿ ਐਮਰਜੈਂਸੀ ਸੇਵਾਵਾਂ ਨੂੰ ਨਿਰਵਿਘਨ ਯਕੀਨੀ ਬਣਾਉਣ ਲਈ ਵਾਹਨ ਰਸਤੇ ਵਿਚ ਨਾ ਖੜੇ ਕੀਤੇ ਜਾਣ ਤਾਂ ਜੋ ਕਿਸੇ ਵੀ ਮੁਸ਼ਕਿਲ ਵੇਲੇ ਲੋੜਵੰਦਾਂ ਨੂੰ ਐਂਬੂਲੈਂਸ ਆਦਿ ਰਾਹੀਂ ਤੁਰੰਤ ਮਦਦ ਯਕੀਨੀ ਬਣਾਈ ਜਾ ਸਕੇ ਕਿਉਂਕਿ ਲੋਕਾਂ ਦੀ ਜਾਨ ਦੀ ਰਾਖੀ ਪ੍ਰਸ਼ਾਸਨ ਦੀ ਪਹਿਲ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ! ਵਿਭਾਗ ਵੱਲੋਂ Alert ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ
ਡੀ. ਸੀ. ਪੰਚਾਲ ਨੇ ਇਹ ਵੀ ਕਿਹਾ ਕਿ ਚਾਹਵਾਨ ਦਾਨੀ ਸੱਜਣ ਜ਼ਿਲਾ ਪ੍ਰਸ਼ਾਸਨ ਵੱਲੋਂ ਜਾਰੀ ਹੈਲਪਲਾਈਨ ਨੰਬਰ 62800-49331 ਉੇਪਰ ਸੰਪਰਕ ਕਰਕੇ ਰਾਹਤ ਸਮੱਗਰੀ ਸੌਂਪ ਸਕਦੇ ਹਨ, ਜਿਸ ਲਈ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਵਿਖੇ ਕੁਲੈਕਸ਼ਨ ਪੁਆਇੰਟ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਵੱਲੋਂ ਜਮ੍ਹਾਂ ਕਰਵਾਈ ਗਈ ਰਾਹਤ ਸਮੱਗਰੀ ਨੂੰ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਪਿੰਡਾਂ ਵਿਚ ਲੋੜ ਅਨੁਸਾਰ ਲਗਾਤਾਰ ਪਹੁੰਚਾਇਆ ਜਾ ਰਿਹਾ ਹੈ ।
ਇਹ ਵੀ ਪੜ੍ਹੋ: Big Breaking: ਪੰਜਾਬ 'ਚ ਪਾਕਿ ਡੌਨ ਸ਼ਹਿਜ਼ਾਦ ਭੱਟੀ ਦੇ ਗੁਰਗੇ ਦਾ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਵਰਗ ਅੱਗੇ ਹੋ ਕੇ ਸੇਵਾ ਕਰੇ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
NEXT STORY