ਕਪੂਰਥਲਾ/ਸੁਲਤਾਨਪੁਰ ਲੋਧੀ (ਓਬਰਾਏ)- ਅੰਮ੍ਰਿਤਸਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਮਾਮਲੇ ਅੱਜ ਅਨੁਸੂਚਿਤ ਭਾਈਚਾਰੇ ਵੱਲੋਂ ਕਪੂਰਥਲਾ ਬੰਦ ਰੱਖਿਆ ਗਿਆ। ਬੰਦ ਦੌਰਾਨ ਸ਼ਹਿਰ ਦੇ ਸਾਰੇ ਪ੍ਰਮੁੱਖ ਬਾਜ਼ਾਰ, ਵਿੱਦਿਅਕ ਸੰਸਥਾਵਾਂ, ਸ਼ਾਪਿੰਗ ਸੈਂਟਰ, ਚੌਪਾਟੀ ਦਾ ਇਲਾਕਾ ਆਦਿ ਸਵੇਰ ਤੋਂ ਹੀ ਬੰਦ ਰਹੇ। ਹਾਲਾਂਕਿ ਕੁਝ ਥਾਵਾਂ ’ਤੇ ਦੁਕਾਨਾਂ ਖੁੱਲ੍ਹੀਆਂ ਨਜ਼ਰ ਆਈਆਂ ਪਰ ਅਨੁਸੂਚਿਤ ਜਾਤੀ ਦੇ ਸੰਗਠਨਾਂ ਅਤੇ ਬਸਪਾ ਆਗੂਆਂ ਨੇ ਬਾਜ਼ਾਰਾਂ ਦਾ ਦੌਰਾ ਕਰਕੇ ਲੋਕਾਂ ਖ਼ਾਸ ਕਰਕੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਤਾਂ ਇਲਾਕੇ ਦੇ ਸਾਰੇ ਵੱਡੇ ਬਾਜ਼ਾਰ ਪੂਰੀ ਤਰ੍ਹਾਂ ਨਾਲ ਬੰਦ ਹੋ ਗਏ। ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ, ਇਸ ਦੇ ਲਈ ਕਪੂਰਥਲਾ ਪ੍ਰਸ਼ਾਸਨ ਵੱਲੋਂ ਚੱਪੇ-ਚੱਪੇ 'ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵਾਪਰੇ ਤੀਹਰਾ ਕਤਲ ਮਾਮਲੇ 'ਚ ਆਇਆ ਨਵਾਂ ਮੋੜ, ਹੋਇਆ ਸਨਸਨੀਖੇਜ਼ ਖ਼ੁਲਾਸਾ

ਇਲਾਕੇ ਦੀਆਂ ਸੜਕਾਂ ’ਤੇ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਵੀ ਨਜ਼ਰ ਆਏ, ਜਦਕਿ ਬੱਸ ਸਟੈਂਡ ’ਤੇ ਯਾਤਰੀਆਂ ਦੀ ਆਮਦ ਨਹੀਂ ਵੇਖੀ ਗਈ ਅਤੇ ਜੇਕਰ ਕੁਝ ਯਾਤਰੀ ਨਜ਼ਰ ਆਏ ਤਾਂ ਉਹ ਬੱਸਾਂ ਆਦਿ ਦਾ ਇੰਤਜ਼ਾਰ ਕਰਦੇ ਹੋਏ ਹੈਰਾਨ ਪ੍ਰੇਸ਼ਾਨ ਵੇਖੇ ਗਏ ਹਨ। ਇੱਥੋਂ ਤੱਕ ਕਿ ਫਗਵਾੜਾ ਦੇ ਨੈਸ਼ਨਲ ਹਾਈਵੇ ਨੰਬਰ 1 ’ਤੇ ਵੀ ਵਾਹਨਾਂ ਦੀ ਆਵਾਜਾਈ ਰੂਟੀਨ ਦੇ ਮੁਕਾਬਲੇ ਨਾਮਾਤਰ ਰਹੀ ਹੈ।

ਉਥੇ ਹੀ ਦੂਜੇ ਪਾਸੇ ਸੁਲਤਾਨਪੁਰ ਲੋਧੀ ਵਿਚ ਬੰਦ ਦਾ ਮਿਲਿਆ-ਜੁਲਿਆ ਅਸਰ ਨਜ਼ਰ ਆਇਆ। ਸੁਲਤਾਨਪੁਰ ਲੋਧੀ ਵਿਚ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀ ਵਿਚਾਲੇ ਸਹਿਮਤੀ ਹੋ ਗਈ ਹੈ, ਜਿਸ ਦੇ ਚਲਦਿਆਂ ਬਾਜ਼ਾਰ ਨਹੀਂ ਬੰਦ ਕਰਵਾਏ ਗਏ ਹਨ। ਬੰਦ ਕਾਰਨ ਆਮ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਬੰਦ ਦੌਰਾਨ ਆਮ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ।







ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਸੁਖਮੀਤ ਡਿਪਟੀ ਦੇ ਕਤਲ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵਾਪਰੇ ਤੀਹਰਾ ਕਤਲ ਮਾਮਲੇ 'ਚ ਆਇਆ ਨਵਾਂ ਮੋੜ, ਹੋਇਆ ਸਨਸਨੀਖੇਜ਼ ਖ਼ੁਲਾਸਾ
NEXT STORY