ਕਪੂਰਥਲਾ (ਮਹਾਜਨ)- ਪੰਜਾਬ ਸਰਕਾਰ ਵੱਲੋਂ 1 ਮਾਰਚ ਤੋਂ 3 ਮਾਰਚ ਤੱਕ ਕਰਵਾਏ ਜਾਣ ਵਾਲੇ ਕਪੂਰਥਲਾ ਹੈਰੀਟੇਜ ਫੈਸਟੀਵਲ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੁੱਚੇ ਪ੍ਰਬੰਧਾਂ ਨੂੰ ਅੰਤਮ ਰੂਪ ਦਿੱਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਉਪਰੰਤ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅਧਿਕਾਰੀਆਂ ਸਮੇਤ ਸੈਨਿਕ ਸਕੂਲ ਵਿਖੇ ਪਹੁੰਚ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਵਿਸਥਾਰ ‘ਚ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧ ਤਰਜੀਹ ਦੇ ਆਧਾਰ ‘ਤੇ ਨੇਪਰੇ ਚਾੜ੍ਹਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੁਖਾਲੀ ਐਂਟਰੀ, ਸੁਰੱਖਿਆ ਅਤੇ ਪਾਰਕਿੰਗ ਆਦਿ ਦੇ ਢੁਕਵੇਂ ਪ੍ਰਬੰਧ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਲੋਕਾਂ ਦੀ ਭਾਰੀ ਗਿਣਤੀ ਆਮਦ ਦੇ ਮੱਦੇਨਜ਼ਰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਰਾਸਤੀ ਮੇਲੇ ਦੌਰਾਨ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪੇਸ਼ ਕਰਦੀਆਂ ਵੱਖ-ਵੱਖ ਵੰਨਗੀਆਂ ਦਾ ਆਨੰਦ ਮਾਣਿਆ ਜਾਵੇ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਪੰਜਾਬ ਦੇ ਨਾਮੀ ਫ਼ਨਕਾਰ, ਸ਼ਾਇਰ, ਕਵੀ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ ਅਤੇ ਪੰਜਾਬ ਦੇ ਲੋਕ ਨਾਚਾਂ ਦੀ ਵੀ ਸ਼ਾਨਦਾਰ ਪੇਸ਼ਕਾਰੀ ਹੋਵੇਗੀ।
ਇਹ ਵੀ ਪੜ੍ਹੋ:ਦੋਆਬਾ ਵਾਸੀਆਂ ਲਈ ਖ਼ੁਸ਼ਖਬਰੀ, ਆਦਮਪੁਰ ਹਵਾਈ ਅੱਡੇ ਤੋਂ ਇਸ ਤਾਰੀਖ਼ ਤੋਂ ਹੋਣਗੀਆਂ ਸ਼ੁਰੂ ਨਾਗਰਿਕ ਉਡਾਣਾਂ
ਸਥਾਨਕ ਸੈਨਿਕ ਸਕੂਲ ਵਿਖੇ ਹੋਣ ਵਾਲੇ ਵਿਰਾਸਤੀ ਮੇਲੇ ਵਾਲੇ ਸਥਾਨ ’ਤੇ ਪ੍ਰਦਰਸ਼ਨੀਆਂ ਅਤੇ ਸਟਾਲ ਲਗਾਉਣ ਦੇ ਚਾਹਵਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਵਿੱਚ 27 ਫਰਵਰੀ ਤੱਕ ਰਾਬਤਾ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ. ਬਿਰਹਾ ਨੂੰ ਇਸ ਕਾਰਜ ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 98146-78434 ਰਾਹੀਂ ਮੇਲੇ ਵਿੱਚ ਸਟਾਲ ਲਾਉਣ ਲਈ ਜਾਣਕਾਰੀ ਲਈ ਜਾ ਸਕਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਿਖਾ ਭਗਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ, ਐੱਸ. ਡੀ. ਐੱਮ. ਅਮਨਪ੍ਰੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
ਇਹ ਵੀ ਪੜ੍ਹੋ: ਬਿਨ੍ਹਾਂ ਡਰਾਈਵਰ ਤੇ ਗਾਰਡ ਦੇ 80 ਦੀ ਰਫ਼ਤਾਰ ਨਾਲ ਪਟੜੀ 'ਤੇ ਦੌੜੀ ਟਰੇਨ, ਪੰਜਾਬ 'ਚ ਟਲਿਆ ਵੱਡਾ ਟਰੇਨ ਹਾਦਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰੂਪਨਗਰ ਵਿਖੇ ਨਹਿਰ ’ਚ ਡਿੱਗੀ ਟਰੈਕਟਰ-ਟਰਾਲੀ, 1 ਦੀ ਮੌਤ, 4 ਜ਼ਖ਼ਮੀ
NEXT STORY