ਕਪੂਰਥਲਾ, (ਮਹਾਜਨ/ਮਲਹੋਤਰਾ)- ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਮੈਜਿਸਟ੍ਰੇਟ ਦੀਪਤੀ ਉਪੱਲ ਵੱਲੋਂ ਦਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਦੇ ਦਿਹਾਡ਼ੇ ’ਤੇ ਪਟਾਕੇ ਚਲਾਉਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾਰ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੇ ਉਦਯੋਗ ਅਤੇ ਕਾਮਰਸ ਵਿਭਾਗ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਇਹ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਜਿਸ ਅਨੁਸਾਰ ਦੀਵਾਲੀ ਮੌਕੇ ਮਿਤੀ 14 ਨਵੰਬਰ ਦੀ ਰਾਤ ਨੂੰ 8 ਵਜੇ ਤੋਂ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਿਤੀ 30 ਨਵੰਬਰ ਨੂੰ ਸਵੇਰੇ 4 ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਕ੍ਰਿਸਮਸ ਮੌਕੇ 25 ਦਸੰਬਰ ਨੂੰ ਰਾਤ 11.55 ਤੋਂ 26 ਦਸੰਬਰ 12.30 ਵਜੇ ਤੱਕ (ਕੁੱਲ ਸਮਾਂ 35 ਮਿੰਟ) ਜਦਕਿ ਨਵੇਂ ਸਾਲ ਦੇ ਦਿਹਾਡ਼ੇ ’ਤੇ 31 ਦਸੰਬਰ ਰਾਤ 11.55 ਤੋਂ ਪਹਿਲੀ ਜਨਵਰੀ ਨੂੰ 12.30 ਵਜੇ ਤੱਕ (ਕੁੱਲ ਸਮਾਂ 35 ਮਿੰਟ) ਤੱਕ ਪਟਾਕੇ ਚਲਾਉਣ ਲਈ ਨਿਰਧਾਰਿਤ ਕੀਤਾ ਗਿਆ ਹੈ।
ਨਵਾਂਸ਼ਹਿਰ ਜ਼ਿਲ੍ਹੇ 'ਚ ਕੋਰੋਨਾ ਕਾਰਣ 2 ਵਿਅਕਤੀਆਂ ਦੀ ਮੌਤ, 12 ਨਵੇਂ ਮਾਮਲਿਆਂ ਦੀ ਪੁਸ਼ਟੀ
NEXT STORY