ਲੋਹੀਆਂ ਖਾਸ,(ਮਨਜੀਤ) : ਇਤਿਹਾਸਿਕ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਪਿੰਡ ਵਾੜਾ ਯੋਧ ਸਿੰਘ ਦੇ ਵਸਨੀਕਾਂ ਤੇ ਐੱਨ. ਆਰ. ਆਈਜ਼ ਵੱਲੋਂ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਖੁੱਲਣ ਨੂੰ ਲੈ ਕੇ ਦੋਹਾਂ ਦੇਸ਼ਾਂ ਦੇ ਸੰਬੰਧਤ ਪ੍ਰਤੀਨਿਧੀਆਂ ਵੱਲੋਂ ਸਮਝੌਤੇ ਦੇ ਕਾਗਜ਼ਾਂ 'ਤੇ ਕੀਤੇ ਗਏ ਹਸਤਾਖਰਾਂ ਤੋਂ ਬਾਅਦ ਸ਼ੁਕਰਾਨੇ ਦੀ ਅਰਦਾਸ ਬੇਨਤੀ ਕੀਤੀ ਗਈ। ਇਸ ਤੋਂ ਪਹਿਲਾ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਸ਼ੁਭ ਮੌਕੇ 'ਤੇ ਹਲਕਾ ਵਿਧਾਇਕ ਨਕੋਦਰ ਤੇ ਜਿਲਾਂ• ਦੇਹਾਤੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਲੰਧਰ ਗੁਰਪ੍ਰਤਾਪ ਸਿੰਘ ਵਡਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ ਜਿਨ੍ਹਾਂ ਨੂੰ ਪ੍ਰਬੰਧਕਾ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਕੀਤਾ ਗਿਆ। ਇਸ ਮੌਕੇ ਮਨਜੀਤ ਕੌਰ, ਭਜਨ ਕੌਰ, ਕੁਲਜੀਤ ਕੌਰ, ਬਚਨ ਸਿੰਘ, ਉਜਾਗਰ ਸਿੰਘ, ਦਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਲਸ਼ਕਰ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਨਿਰਮਲ ਸਿੰਘ, ਕੁਲਜੀਤ ਸਿੰਘ ਆਦਿ ਮੌਜ਼ੂਦ ਸਨ।
7 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
NEXT STORY