ਫਿਲੌਰ (ਸੋਨੂੰ)- ਫਿਲੌਰ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਰਾਓ ਦੀ ਮੂਰਤੀ ‘ਤੇ ਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਅਨੁਸੂਚਿਤ ਭਾਈਚਾਰੇ ਵੱਲੋਂ ਬਾਬਾ ਸਾਹਿਬ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਲਗਾਉਣ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਜੇਕਰ ਭਵਿੱਖ ਵਿੱਚ ਬਾਬਾ ਸਾਹਿਬ ਦੇ ਬੁੱਤ ਦਾ ਇਸ ਤਰ੍ਹਾਂ ਅਪਮਾਨ ਹੁੰਦਾ ਰਿਹਾ ਤਾਂ ਬਸਪਾ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰੇਗੀ।

ਇਹ ਵੀ ਪੜ੍ਹੋ: UK ਗਿਆ ਕੁੱਲ੍ਹੜ ਪਿੱਜ਼ਾ ਕੱਪਲ ਮੁੜ ਸੁਰਖੀਆਂ 'ਚ, ਇਸ ਵਾਇਰਲ ਵੀਡੀਓ ਨੂੰ ਲੈ ਕੇ...
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ 'ਤੇ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡ ਪਿੰਡ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਸ਼ੀਸ਼ੇ ਨਾਲ ਢੱਕੀ ਹੋਈ ਹੈ। ਉਨ੍ਹਾਂ ਨੇ ਮੁੱਢਲੀ ਜਾਂਚ ਦੌਰਾਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਐੱਸ. ਪੀ. ਨੇ ਕਿਹਾ ਕਿ ਮਾਮਲੇ ਦਾ ਪਤਾ ਲਗਾਉਣ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਕੀਤੀ ਗਈ ਹੈ ਪਰ ਇਸ ਮਾਮਲੇ ਦਾ ਜਲਦੀ ਹੀ ਪਤਾ ਲਗਾ ਲਿਆ ਜਾਵੇਗਾ ਅਤੇ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਲਦੀ ਹੀ ਮਾਮਲੇ ਦਾ ਪਤਾ ਲਗਾ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਥਾਣਾ ਬੁੱਲੋਵਾਲ ਦਾ SHO ਤੇ ASI ਗ੍ਰਿਫ਼ਤਾਰ, ਕਾਰਾ ਜਾਣ ਉੱਡਣਗੇ ਹੋਸ਼
NEXT STORY