ਸ੍ਰੀ ਅਨੰਦਪੁਰ ਸਾਹਿਬ/ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਖਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਜੀ ਵਿਖੇ ਖਾਲਸਾ ਪੰਥ ਦੇ ਸਾਜਣਾ ਦਿਵਸ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮਾਂ ਦੀ ਆਰੰਭਤਾ ਹੋ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵੱਲੋਂ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਸੰਤਾਂ ਮਹਾਂਪੁਰਸ਼ਾਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੇ ਸੰਬੰਧ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਪੁਰਬ ਨੂੰ ਸਮਰਪਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨਾਂ ਦੇ ਭੋਗ 14 ਅਪ੍ਰੈਲ ਨੂੰ ਪਾਏ ਜਾਣਗੇ। ਇਸ ਤੋਂ ਇਲਾਵਾ ਮਹਾਨ ਧਾਰਮਿਕ ਦੀਵਾਨ ਸਜਾਏ ਜਾਣਗੇ।

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ ਸਮੀਕਰਨ
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਅਤੇ ਖਾਲਸਾ ਪੰਥ ਨੂੰ ਸਾਜਨਾ ਦਿਵਸ ਤੇ ਮੁਬਾਰਕਬਾਦ ਦਿੰਦੇ ਹੋਏ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਨਾ ਦਿੱਤੀ ਹੈ।



ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ, ਪਤੀ-ਪਤਨੀ ਜ਼ਖ਼ਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਵਿਖੇ ਰਬੜ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
NEXT STORY