ਹੁਸ਼ਿਆਰਪੁਰ (ਘੁੰਮਣ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਿਲਆਂ ਤਹਿਤ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਵੀਰਵਾਰ ਸ਼ਾਨਦਾਰ ਆਗਾਜ਼ ਹੋਇਆ। ਜ਼ਿਲ੍ਹੇ ਦੇ ਪੰਜ ਬਲਾਕਾਂ ਵਿਚ ਪਹਿਲੇ ਪੜਾਅ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਜਿਸ ਵਿਚ ਬਲਾਕ ਗੜ੍ਹਸ਼ੰਕਰ ਵਿਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਬਲਾਕ ਹੁਸ਼ਿਆਰਪੁਰ-2 ਵਿਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਬਲਾਕ ਟਾਂਡਾ ਵਿਚ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਬਲਾਕ ਮੁਕੇਰੀਆਂ ਵਿਚ ਆਪ ਨੇਤਾ ਗੁਰਧਿਆਨ ਸਿੰਘ ਮੁਲਤਾਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ।
ਬਲਾਕ ਹੁਸ਼ਿਆਰਪੁਰ-2 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਵਿਚ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਮੇਅਰ ਦੇ ਯਤਨਾਂ ਨਾਲ ਪੰਜਾਬ ਵਿਚ ਨਵੇਂ ਖੇਡ ਯੁੱਗ ਦੀ ਸ਼ੁਰੂਆਤ ਹੋਈ ਹੈ, ਜੋ ਕਿ ਪੰਜਾਬ ਦੀ ਜਵਾਨੀ ਨੂੰ ਇਕ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਸਭ ਤੋਂ ਪਹਿਲਾਂ ਕਾਰਜ ਸਿਹਤਮੰਦ ਤੇ ਡਰੱਗ ਫਰੀ ਪੰਜਾਬ ਬਣਾਉਣ ਦੀ ਦਿਸ਼ਾ ਵਿਚ ਕੀਤਾ ਗਿਆ, ਜੋ ਕਿ ਖੇਡ ਨਾਲ ਜੁੜ ਕੇ ਹੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬੰਦ ਪਏ ਖੇਡ ਵਿੰਗ ਦੁਬਾਰਾ ਸ਼ੁਰੂ ਕੀਤੇ ਜਾਣਗੇ ਅਤੇ ਆਉਣ ਵਾਲੇ ਸਮੇਂ ਵਿਚ ਪੂਰੇ ਸੂਬੇ ਵਿਚ ਪੰਜਾਬ ਮੋਹਰੀ ਰਾਜ ਵਜੋਂ ਉਭਰੇਗਾ। ਇਸ ਦੌਰਾਨ ਉਨ੍ਹਾਂ ਨਾਲ ਚੱਬੇਵਾਲ ਤੋਂ ਆਪ ਨੇਤਾ ਹਰਮਿੰਦਰ ਸਿੰਘ ਸੰਧੂ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐੱਸ. ਡੀ. ਐੱਮ. ਸ਼ਿਵਰਾਜ ਸਿੰਘ ਬੱਲ, ਆਪ ਨੇਤਾ ਮੋਹਨ ਲਾਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਬਟਾਲਾ ਤੋਂ ਮਠਿਆਈਆਂ ਲੈ ਕੇ ਸੁਲਤਾਨਪੁਰ ਲੋਧੀ ਪੁੱਜੀਆਂ ਸੰਗਤਾਂ
ਬਲਾਕ ਗੜ੍ਹਸ਼ੰਕਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਚ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ਦੇ ਚੱਲਦਿਆਂ ਸੂਬੇ ਵਿਚ ਖੇਡ ਸੱਭਿਆਚਾਰ ਪ੍ਰਫੁਲਿਤ ਹੋ ਰਿਹਾ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਤੋਂ ਲੈ ਕੇ ਸੂਬਾ ਪੱਧਰ ਤੱਕ ਹੋਣ ਵਾਲੇ ਖੇਡ ਮੁਕਾਬਲਿਆਂ ਨਾਲ ਸੂਬੇ ਦੇ ਪਿੰਡ ਪੱਧਰ ’ਤੇ ਖਿਡਾਰੀਆਂ ਨੂੰ ਇਕ ਵੱਡਾ ਪਲੇਟਫਾਰਮ ਮਿਲਿਆ ਹੈ, ਜਿਸ ਨਾਲ ਉਹ ਆਪਣੀ ਪ੍ਰਤਿਭਾ ਨੂੰ ਸਭ ਦੇ ਸਾਹਮਣੇ ਰੱਖ ਪਾਉਣਗੇ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਗੜ੍ਹਸ਼ੰਕਰ ਪ੍ਰੀਤ ਇੰਦਰ ਸਿੰਘ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਬਲਾਕ ਟਾਂਡਾ ਦੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ ਵਿਚ ਵਿਧਾਇਕ ਸ਼੍ਰੀ ਜਸਵੀਰ ਸਿੰਘ ਰਾਜਾ ਗਿੱਲ ਤੇ ਬਲਾਕ ਮੁਕੇਰੀਆਂ ਦੇ ਟਾਂਡਾ ਰਾਮ ਸਹਾਏ ਵਿਚ ਆਪ ਨੇਤਾ ਸ਼੍ਰੀ ਗੁਰਧਿਆਨ ਸਿੰਘ ਮੁਲਤਾਨੀ ਨੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਨਾਲ ਪੰਜਾਬ ਨੂੰ ਖੇਡ ਖ਼ੇਤਰ ਵਿਚ ਨਵੀਂ ਦਿਸ਼ਾ ਮਿਲੇਗੀ ਕਿਉਂਕਿ ਇਨ੍ਹਾਂ ਜ਼ਰੀਏ ਖਿਡਾਰੀਆਂ ਦੀ ਪ੍ਰਤਿਭਾ ਨੂੰ ਤਰਾਸ਼ਣ ਦਾ ਮੌਕਾ ਮਿਲੇਗਾ। ਉਨ੍ਹਾਂ ਖਿਡਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹਰ ਸੰਭਵ ਮਦਦ ਦੇਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਗੁ. ਸ੍ਰੀ ਬੇਰ ਸਾਹਿਬ ’ਚ ਸ਼ੁਰੂ, ਵੇਖੋ ਤਸਵੀਰਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਘੱਟ ਬੈਂਡ ਸਕੋਰ ਨਾਲ ਵੀ ਮਿਲ ਸਕਦੀ ਹੈ ਕੈਨੇਡਾ ਦੀ PR, ਓਂਟਾਰੀਓ, ਬੀ.ਸੀ, ਐਲਬਰਟਾ 'ਚ ਪੱਕੇ ਹੋਣ ਦਾ ਸੁਨਹਿਰੀ ਮੌਕਾ
NEXT STORY