ਜਲੰਧਰ (ਸ.ਹ.)- ਛੋਟੀ ਬਾਰਾਦਰੀ ਸਥਿਤ ਕਿੰਗਡਮ ਕੰਸਲਟੈਂਟ ਦੇ ਬਾਹਰ ਮੰਗਲਵਾਰ ਨੂੰ ਕਿਸਾਨਾਂ ਨੇ ਧਰਨਾ ਲਾ ਦਿੱਤਾ। ਕਿਸਾਨ ਦੋ ਪਰਿਵਾਰਾਂ ਲਈ ਆਏ ਸਨ, ਜਿਨ੍ਹਾਂ ਨੇ ਦੋਸ਼ ਲਾਇਆ ਕਿ ਕਿੰਗਡਮ ਕੰਸਲਟੈਂਟ ਨੇ ਦੋ ਪਰਿਵਾਰਾਂ ਤੋਂ ਲੱਖਾਂ ਰੁਪਏ ਲੈ ਕੇ ਉਨ੍ਹਾਂ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਮੋੜੇ। ਧਰਨੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰ. 7 ਦੇ ਇੰਚਾਰਜ ਰਵਿੰਦਰ ਕੁਮਾਰ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚ ਗਏ ਅਤੇ ਇਨਸਾਫ਼ ਦਾ ਭਰੋਸਾ ਦਿੱਤਾ।
ਜਾਣਕਾਰੀ ਦਿੰਦੇ ਜਗਮੇਲ ਸਿੰਘ ਨੇ ਦੱਸਿਆ ਕਿ 11 ਮਹੀਨੇ ਪਹਿਲਾਂ ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਵੇਖ ਕੇ ਕਿੰਗਡਮ ਕੰਸਲਟੈਂਟ ਦੇ ਸਟਾਫ਼ ਨਾਲ ਗੱਲ ਕੀਤੀ ਸੀ। ਉਨ੍ਹਾਂ ਆਪਣੀ ਧੀ ਨੂੰ ਕੈਨੇਡਾ ਭੇਜਣ ਦੀ ਗੱਲ ਕੀਤੀ ਤਾਂ ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਉਨ੍ਹਾਂ ਦੀ ਧੀ ਕੈਨੇਡਾ ਭੇਜ ਦਿੱਤੀ ਜਾਵੇਗੀ। ਦੋਸ਼ ਹੈ ਕਿ ਸਾਰੇ ਦਸਤਾਵੇਜ਼, ਪਾਸਪੋਰਟ ਅਤੇ 5.12 ਲੱਖ ਰੁਪਏ ਉਨ੍ਹਾਂ ਨੂੰ ਦਿੱਤੇ ਗਏ, ਜਿਨ੍ਹਾਂ ਵਿਚੋਂ 4.22 ਲੱਖ ਰੁਪਏ ਆਨਲਾਈਨ ਟਰਾਂਸਫਰ ਕੀਤੇ ਗਏ, ਜਦਕਿ ਬਾਕੀ ਦੇ ਪੈਸੇ ਕੈਸ਼ ਦਿੱਤੇ ਗਏ ਸਨ, ਜਿਨ੍ਹਾਂ ਦੀ ਉਨ੍ਹਾਂ ਨੂੰ ਰਸੀਦ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ: ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ ਹਦਾਇਤਾਂ ਕੀਤੀਆਂ ਜਾਰੀ

ਜਗਮੇਲ ਸਿੰਘ ਨੇ ਕਿਹਾ ਕਿ ਅੱਠਵੇਂ ਮਹੀਨੇ ਵਿਚ ਕਿੰਗਡਮ ਕੰਸਲਟੈਂਟ ਵਾਲਿਆਂ ਨੇ ਉਨ੍ਹਾਂ ਨਾਲ ਟਾਲਮਟੋਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਤੋਂ ਬਾਅਦ ਫੋਨ ਚੁੱਕਣੇ ਬੰਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਉਕਤ ਪੈਸਿਆਂ ਦਾ ਉਹ ਅਜੇ ਤੱਕ ਵਿਆਜ ਭਰ ਰਹੇ ਹਨ ਪਰ ਉਨ੍ਹਾਂ ਦੇ ਪੈਸੇ ਵਾਪਸ ਨਹੀਂ ਕੀਤੇ ਗਏ। ਜਗਮੇਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੋ ਚੈੱਕ ਵੀ ਦਿੱਤੇ ਗਏ ਪਰ ਉਹ ਕਲੀਅਰ ਨਹੀਂ ਹੋਏ।
ਦੂਜੇ ਪੀੜਤ ਕਲਾਇੰਟ ਵਿਕਰਮ ਨਿਵਾਸੀ ਮੋਗਾ ਨੇ ਦੱਸਿਆ ਕਿ ਅੱਜ ਉਹ ਆਪਣੇ ਪੈਸੇ ਲੈਣ ਆਏ ਸਨ ਪਰ ਉਨ੍ਹਾਂ ਨੂੰ ਨਹੀਂ ਦਿੱਤੇ ਗਏ। ਬਾਹਰ ਧਰਨਾ ਲੱਗਾ ਵੇਖ ਕੇ ਪਤਾ ਲੱਗਾ ਕਿ ਉਨ੍ਹਾਂ ਵਾਂਗ ਇਕ ਹੋਰ ਵਿਅਕਤੀ ਨਾਲ ਠੱਗੀ ਹੋਈ ਹੈ। ਉਨ੍ਹਾਂ ਨੇ ਵੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ 6.50 ਲੱਖ ਰੁਪਏ ਦਿੱਤੇ ਸਨ ਪਰ ਬਾਅਦ ਵਿਚ ਉਨ੍ਹਾਂ ਦੀ ਰਿਫਿਊਜ਼ਲ ਆ ਗਈ। ਉਨ੍ਹਾਂ ਨਾਲ ਚਾਰ ਲੱਖ ਰੁਪਏ ਦਾ ਸਮਝੌਤਾ ਕੀਤਾ ਗਿਆ ਪਰ ਚਾਰ ਲੱਖ ਰੁਪਏ ਦਾ ਜੋ ਚੈੱਕ ਦਿੱਤਾ ਉਹ ਬਾਊਂਸ ਹੋ ਗਿਆ ਅਤੇ ਜਦੋਂ ਉਨ੍ਹਾਂ ਨੇ ਕਿੰਗਡਮ ਕੰਸਲਟੈਂਟ ਦੇ ਸਟਾਫ਼ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਫ਼ਤਰ ਬੁਲਾ ਲਿਆ ਪਰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਉਨ੍ਹਾਂ ਨੂੰ ਦਫ਼ਤਰ ਬਿਠਾ ਕੇ ਰੱਖਿਆ। ਹੁਣ ਉਨ੍ਹਾਂ ਦੇ ਪੈਸੇ ਨਹੀਂ ਮੋੜੇ ਜਾ ਰਹੇ ਅਤੇ ਉਲਟਾ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ
ਉਧਰ ਕਿਸਾਨਾਂ ਨੇ ਕਿਹਾ ਕਿ ਜੇਕਰ ਦੋਵਾਂ ਦੇ ਪੈਸੇ ਨਾ ਮੋੜੇ ਗਏ ਤਾਂ ਉਹ ਸੜਕਾਂ ’ਤੇ ਧਰਨਾ ਦੇਣ ਲਈ ਮਜਬੂਰ ਹੋਣਗੇ। ਸੂਚਨਾ ਮਿਲਦਿਆਂ ਹੀ ਥਾਣਾ ਨੰ. 7 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਪੀੜਤ ਪੱਖ ਦਾ ਬਿਆਨ ਸੁਣ ਕੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ। ਉਧਰ ਕਿੰਗਡਮ ਕੰਸਲਟੈਂਟ ਦੇ ਕਰਮਚਾਰੀ ਕਰਣ ਨੇ ਕਿਹਾ ਕਿ ਜੋ ਵੀ ਆਨਲਾਈਨ ਪੈਸਿਆਂ ਦਾ ਰਿਕਾਰਡ ਹੈ, ਉਸ ਦੇ ਆਧਾਰ ’ਤੇ ਪੈਸੇ ਵਾਪਸ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ ਹਦਾਇਤਾਂ ਕੀਤੀਆਂ ਜਾਰੀ
NEXT STORY