ਟਾਂਡਾ ਉੜਮੁੜ (ਵਰਿੰਦਰ ਪੰਡਿਤ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਟੀਮ ਵਲੋਂ ਅੱਜ ਮੰਡ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਰਾਵਣ ਰੂਪੀ ਮੋਦੀ ਸਰਕਾਰ ਦੇ ਪੁਤਲੇ ਫੂਕਦੇ ਹੋਏ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਖੇਤੀ ਕਾਨੂੰਨਾਂ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਹੈ। ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ, ਗੁਰਸੇਵਕ ਸਿੰਘ ਟਾਹਲੀ, ਹਰਮਨ ਸਿੰਘ ਦੀ ਅਗਵਾਈ 'ਚ ਅੱਜ ਟਾਹਲੀ, ਰੜਾ ਮੰਡ, ਗੰਦੁਵਾਲ, ਟਾਂਡਾ ਅਤੇ ਫੱਤਾ ਕੁੱਲਾ ਪਿੰਡਾਂ 'ਚ ਮੋਦੀ ਸਰਕਾਰ ਅਤੇ ਉਸਦੇ ਭਾਈਵਾਲ ਅਡਾਨੀ-ਅੰਬਾਨੀ ਆਦਿ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕਦੇ ਹੋਏ ਨਾਅਰੇਬਾਜ਼ੀ ਕੀਤੀ ਗਈ।
ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਨੇ ਚੋਣ ਵਾਅਦੇ ਮੁਤਾਬਕ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੇ ਬਜਾਏ ਕਿਸਾਨ ਅਤੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਖੇਤੀ ਕਾਨੂੰਨ ਪਾਸ ਕਰਵਾ ਦਿੱਤੇ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਬਾਦਕਾਰ ਕਿਸਾਨਾਂ ਨੂੰ ਜ਼ਮੀਨ ਦੇ ਪੱਕੇ ਮਾਲਕੀ ਹੱਕ ਅਤੇ ਹੋਰ ਕਿਸਾਨੀ ਮੰਗਾਂ ਦੀ ਪੂਰਤੀ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ | ਇਸ ਦੌਰਾਨ ਕਸ਼ਮੀਰ ਸਿੰਘ ਫੱਤਾਕੁੱਲਾ, ਸਵਰਨ ਸਿੰਘ ਟਾਹਲੀ, ਬੀਰ ਸਿੰਘ, ਬਲਜੀਤ ਸਿੰਘ ਫੱਤਾ ਕੁੱਲਾ, ਗੁਰਜੀਤ ਸਿੰਘ,ਹਰਬੰਸ ਸਿੰਘ ਰੜਾ ਮੰਡ,ਮੋਤਾ ਸਿੰਘ, ਜਗਜੀਤ ਸਿੰਘ, ਦਵਿੰਦਰ ਸਿੰਘ ਟਾਹਲੀ,ਸਰਬਜੀਤ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ ਟਾਂਡਾ, ਬਲਬੀਰ ਸਿੰਘ, ਸੁਖਜਿੰਦਰ ਸਿੰਘ ਰਾਜਾ, ਸਰੂਪ ਸਿੰਘ ਟਾਹਲੀ, ਕੰਤੋਂ, ਰਸ਼ੀਦਾ, ਸੂਰਜ ਨੰਬਰਦਾਰ, ਗੁਰਜੀਤ ਸਿੰਘ ਵਲਟੋਹਾ, ਕਿਸ਼ਨ ਸਿੰਘ, ਸੋਨੂ, ਮਨਦੀਪ ਸਿੰਘ, ਜਗਦੇਵ ਸਿੰਘ, ਡੋਲੀ ਸਿੰਘ,ਗੋਲਡੀ, ਜੋਬਨ ਅਤੇ ਰਿੰਕੂ ਆਦਿ ਮੌਜੂਦ ਸਨ।
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੀਵਾਲੀ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ
NEXT STORY