ਟਾਂਡਾ ਉੜਮੜ(ਵਰਿੰਦਰ ਪੰਡਿਤ )-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਜੁੜੇ ਰੜ੍ਹਾ ਮੰਡ ਇਲਾਕੇ ਦੇ ਕਿਸਾਨਾਂ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿੰਡ ਫੱਤਾ ਕੁੱਲਾ ਤੋਂ ਵਿਸ਼ਾਲ ਟਰੈਕਟਰ ਰੋਸ ਮਾਰਚ ਕੱਢਿਆ ਅਤੇ ਟਾਂਡਾ ਦੇ ਸਰਕਾਰੀ ਹਸਪਤਾਲ ਚੌਕ ਵਿੱਚ ਆ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ।
ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕੁਲਦੀਪ ਸਿੰਘ ਬੇਗੋਵਾਲ ਜ਼ਿਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਕਸ਼ਮੀਰ ਸਿੰਘ ਫੱਤਾ ਕੁੱਲਾ ਦੀ ਅਗਵਾਈ ਵਿਚ ਕੱਢੇ ਗਏ ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਅੰਦੋਲਨ ਹੋਰ ਤਿੱਖਾ ਹੋਵੇਗਾ ਅਤੇ ਮੋਦੀ ਸਰਕਾਰ ਨੂੰ ਇਹ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ। ਇਸ ਮੌਕੇ ਤਰਸੇਮ ਸਿੰਘ ,ਗੁਰਜੀਤ ਸਿੰਘ ਵਲਟੋਹਾ, ਨਿਸ਼ਾਨ ਸਿੰਘ ਮੰਡ ,ਬਲਜੀਤ ਸਿੰਘ ਮੰਡ, ਉਪਦੇਸ਼ ਸਿੰਘ , ਸਲੂਕ ਸਿੰਘ, ਨਿਸ਼ਾਨ ਸਿੰਘ, ਸੁਖਦੇਵ ਸਿੰਘ ,ਗਿਆਨ ਸਿੰਘ, ਨਿਰਮਲ ਸਿੰਘ ,ਪ੍ਰਭ, ਪਰਮਿੰਦਰ ,ਰਣਵੀਰ ਸਿੰਘ ,ਅਜੀਤ ਸਿੰਘ ਸੁਖਜਿੰਦਰ ਸਿੰਘ, ਗੱਭਰੂ ਆਦਿ ਮੌਜੂਦ ਸਨ।
ਕਿਸਾਨਾਂ ਦੇ ਹੱਕ ’ਚ ਜਲੰਧਰ ’ਚ ਕੱਢੀ ਗਈ ‘ਟਰੈਕਟਰ ਰੈਲੀ’, ਦੁਕਾਨਦਾਰਾਂ ਨੇ ਵੀ ਇੰਝ ਦਿੱਤਾ ਸਾਥ
NEXT STORY