ਜਲੰਧਰ (ਚਾਵਲਾ ) : ਕੋਰੋਨਾ ਵਾਇਰਸ ਕਾਰਨ ਤਾਲਾਬੰਦੀ ਉਪਰੰਤ ਸਰਕਾਰ ਵੱਲੋਂ ਕੁਝ ਸ਼ਰਤਾਂ ਅਧੀਨ ਸਾਰੇ ਧਾਰਮਿਕ ਅਸਥਾਨ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਹੈ, ਇਸ ਸਬੰਧੀ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਪ੍ਰਤੀਕਰਮ ਪ੍ਰਗਟ ਕੀਤਾ । ਉਨ੍ਹਾਂ ਕਿਹਾ ਕਿ ਸਿੱਖ ਮਰਿਯਾਦਾ ਉਪਰ ਸ਼ਰਤਾਂ ਲਗਾਉਣਗੀਆਂ ਬਹੁਤ ਹੀ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਮੁੱਦੇ 'ਤੇ ਸਰਕਾਰ, ਪ੍ਰਸ਼ਾਸਨ ਅਤੇ ਸਿਹਤ ਮਹਿਕਮੇ ਵੱਲੋਂ ਦਿੱਤੀਆਂ ਹਦਾਇਤਾਂ ਸਬੰਧੀ ਪੂਰਾ ਸਹਿਯੋਗ ਕੀਤਾ ਹੈ ਪਰ ਸਰਕਾਰ ਵੱਲੋਂ ਜਾਂ ਪ੍ਰਸ਼ਾਸਨ ਵੱਲੋਂ ਸਿੱਖ ਮਰਿਯਾਦਾ ਵਿਚ ਦਖ਼ਲ ਅੰਦਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤਕਰੀਬਨ 250 ਦੇ ਕਰੀਬ ਗੁਰਦੁਆਰਾ ਸਾਹਿਬਾਨ ਹਨ, ਜਿਨ੍ਹਾਂ ਅੰਦਰ ਤਾਲਾਬੰਦੀ ਦੌਰਾਨ ਵੀ ਸੈਨੇਟਾਈਜ਼, ਮਾਸਕ, ਸੋਸ਼ਲ ਡਿਸਟੈਂਸਿੰਗ ਦਾ ਖਿਆਲ ਰੱਖਦਿਆਂ ਹੋਇਆ ਕੜਾਹ ਪ੍ਰਸ਼ਾਦਿ ਦੀ ਦੇਗ ਅਤੇ ਲੰਗਰ ਪ੍ਰਸ਼ਾਦਾ ਰੋਜ਼ਾਨਾ ਲੱਖਾਂ ਲੋਕਾਂ ਨੂੰ ਛਕਾਇਆ ਜਾਂਦਾ ਰਿਹਾ ਹੈ। ਲੰਗਰ ਪ੍ਰਸ਼ਾਦਾ ਅਤੇ ਕੜਾਹ ਪ੍ਰਸ਼ਾਦਿ ਦੀ ਦੇਗ ਸਾਡੀ ਰੋਜ਼ਾਨਾ ਦੀ ਮਰਿਯਾਦਾ ਹੈ।
ਇਹ ਵੀ ਪੜ੍ਹੋ : ਗੁਰੂ ਘਰਾਂ 'ਚ ਲੰਗਰ ਤੇ ਕੜਾਹ ਪ੍ਰਸ਼ਾਦ 'ਤੇ ਪਾਬੰਦੀ ਜਾਇਜ਼ ਨਹੀਂ : ਭਾਈ ਲੌਂਗੋਵਾਲ
ਗੁਰੂ ਘਰਾਂ 'ਚ ਲੰਗਰ ਤੇ ਕੜਾਹ ਪ੍ਰਸ਼ਾਦ 'ਤੇ ਪਾਬੰਦੀ ਜਾਇਜ਼ ਨਹੀਂ : ਭਾਈ ਲੌਂਗੋਵਾਲ
ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ 'ਅਨਲਾਕ-1' ਦੇ ਪਹਿਲੇ ਪੜਾਅ 'ਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਦੇ ਖੁੱਲ੍ਹੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ। ਇਸ ਮੌਕੇ ਕੋਵਿਡ-19 ਅਧੀਨ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਅਨੁਸਾਰ ਗੁਰਦੁਆਰਾ ਸਾਹਿਬ ਖੁੱਲ੍ਹਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਭਾਈ ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਉੜੀ 'ਚ ਥਰਮਲ ਸਕਰੀਨਿੰਗ ਕੀਤੇ ਜਾਣ ਦੀ ਸ਼ੁਰੂਆਤ ਕੀਤੀ ਅਤੇ ਸੰਗਤਾਂ ਨੂੰ ਸਮਾਜਿਕ ਦੂਰੀ ਰੱਖਣ ਦੀ ਪ੍ਰੇਰਣਾ ਦਿੰਦਿਆਂ ਮਾਸਕ ਵੀ ਵੰਡੇ। ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਕੋਲ ਗੁਰਦੁਆਰਾ ਸਾਹਿਬ ਖੋਲ੍ਹੇ ਜਾਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਮੰਗ ਚੁੱਕੀ ਗਈ ਸੀ। ਅੱਜ ਨਵੀਆਂ ਗਾਈਡਲਾਈਨਜ਼ ਨਾਲ ਗੁਰਦੁਆਰਾ ਸਾਹਿਬ ਖੁੱਲ੍ਹੇ ਹਨ, ਜਿਸ ਦਾ ਸ਼੍ਰੋਮਣੀ ਕਮੇਟੀ ਸਵਾਗਤ ਕਰਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋਣ ਵਾਲੀ ਸੰਗਤ ਸੁਚੇਤ ਰਹਿਣ ਦੇ ਨਾਲ-ਨਾਲ ਕੋਵਿਡ-19 ਦੀ ਪਾਲਣਾ ਨੂੰ ਯਕੀਨੀ ਬਣਾਏ। ਇਕ ਸਵਾਲ ਦੇ ਜਵਾਬ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਅਹਿਮ ਅੰਗ ਹੈ, ਜਿਸ 'ਤੇ ਮਨਾਹੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ-ਪੱਤਰ ਰਾਹੀਂ ਸਥਿਤੀ ਬਾਰੇ ਜਾਣੂ ਵੀ ਕਰਵਾਇਆ ਗਿਆ।
ਸ਼ਰਾਬ ਲਈ ਭਰਾ ਨੇ ਕੀਤਾ ਸੀ ਭਰਾ ਦਾ ਕਤਲ, ਹੁਣ ਚੜ੍ਹਿਆ ਪੁਲਸ ਅੜਿੱਕੇ
NEXT STORY