ਹੁਸ਼ਿਆਰਪੁਰ, (ਅਮਰਿੰਦਰ)— ਥਾਣਾ ਚੱਬੇਵਾਲ ਅਧੀਨ ਆਉਂਦੇ ਪਿੰਡ ਕਾਲੇਵਾਲ ਭਗਤਾਂ ਨੇੜੇ ਅੱਜ ਸਵੇਰੇ ਕਰੀਬ 11 ਵਜੇ ਇਕ ਟਰੈਕਟਰ ਦੇ ਪਲਟਣ ਨਾਲ ਮਜ਼ਦੂਰ ਨਿਤੇਸ਼ ਕੁਮਾਰ ਦੀ ਮੌਤ ਹੋ ਗਈ ਅਤੇ ਚਾਲਕ ਸਮੇਤ 3 ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਸੂਚਨਾ ਮਿਲਦਿਆਂ ਹੀ ਥਾਣਾ ਚੱਬੇਵਾਲ 'ਚ ਤਾਇਨਾਤ ਸਬ ਇੰਸਪੈਕਟਰ ਕੁਲਦੀਪ ਸਿੰਘ ਮੌਕੇ 'ਤੇ ਪਹੁੰਚ ਗਏ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਨਿਤੇਸ਼ ਕੁਮਾਰ (25) ਯੂ. ਪੀ. ਦੇ ਰਾਏਬਰੇਲੀ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਪੁਲਸ ਨੇ ਇਸ ਸਬੰਧ 'ਚ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
ਕਰਫਿਊ ਦੀ ਉਲੰਘਣਾ ਕਰਨ 'ਤੇ ਹੁਣ ਤਕ 803 ਵਿਅਕਤੀ ਗ੍ਰਿਫ਼ਤਾਰ
NEXT STORY