ਔੜ/ਚੱਕਦਾਨਾ (ਛਿੰਜੀ)-ਕਸਬਾ ਔੜ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਪੰਜਾਬ ਪੁਲਸ ਦੀ ਇਕ ਲੇਡੀ ਹੈੱਡ ਕਾਂਸਟੇਬਲ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਹਾਦਸੇ ਤੋਂ ਬਾਅਦ ਜ਼ਖ਼ਮੀ ਪੁਲਸ ਮੁਲਾਜ਼ਮ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਅਨੁਸਾਰ ਇਸ ਵੇਲੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ ਭੇਤ, ਪਰਿਵਾਰ ਨੇ ਲਾਏ...
ਜਾਣਕਾਰੀ ਦਿੰਦੇ ਥਾਣਾ ਔੜ ਦੇ ਐੱਸ. ਆਈ. ਹੁਸਨ ਲਾਲ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਰਣਜੀਤ ਕੌਰ ਕਾਸੋ ਆਪ੍ਰੇਸ਼ਨ ਦੌਰਾਨ ਨਵਾਂਸ਼ਹਿਰ ਵਿਖੇ ਸਪੈਸ਼ਲ ਡਿਊਟੀ ਨਿਭਾ ਕੇ ਦੁਪਹਿਰ 2 ਵਜੇ ਦੇ ਕਰੀਬ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਥਾਣਾ ਔੜ ਨੂੰ ਵਾਪਸ ਆ ਰਹੀ ਸੀ। ਜਦੋਂ ਉਹ ਬਿਜਲੀ ਦਫ਼ਤਰ ਔੜ ਨੇੜੇ ਪੁੱਜੀ ਤਾਂ ਪਿੱਛੇ ਤੋਂ ਆ ਰਹੀ ਇਕ ਅਣਪਛਾਤੀ ਬੱਸ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਜ਼ੋਰਦਾਰ ਸੀ ਕਿ ਉਹ ਸੜਕ ’ਤੇ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਰਾਹਗੀਰਾਂ ਅਤੇ ਹੋਰ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਹੈੱਡ ਕਾਂਸਟੇਬਲ ਨੂੰ ਤੁਰੰਤ ਔੜ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਮੁੱਢਲੀ ਡਾਕਟਰੀ ਸਹਾਇਤਾ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ,ਜਿੱਥੇ ਉਸ ਦਾ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
ਐੱਸ. ਆਈ. ਹੁਸਨ ਲਾਲ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਫਰਾਰ ਹੋਈ ਬੱਸ ਦੀ ਪਛਾਣ ਲਈ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾਵੇਗੀ। ਪੁਲਸ ਵੱਲੋਂ ਟੱਕਰ ਮਾਰਨ ਵਾਲੇ ਵਾਹਨ ਨੂੰ ਟਰੇਸ ਕਰਨ ਦੇ ਯਤਨ ਤੇਜ਼ ਕਰ ਦਿੱਤੇ ਗਏ ਹਨ ਅਤੇ ਵਾਹਨ ਦੀ ਪਛਾਣ ਹੁੰਦੇ ਹੀ ਚਾਲਕ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ ਭੇਤ, ਪਰਿਵਾਰ ਨੇ ਲਾਏ...
NEXT STORY