ਹੁਸ਼ਿਆਰਪੁਰ, (ਘੁੰਮਣ)- ਜ਼ਿਲਾ ਅਕਾਲੀ ਦਲ ਦੇ ਪ੍ਰਧਾਨ ਥਾਪੇ ਗਏ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਆਪਣੀ ਨਿਯੁਕਤੀ ਪਿੱਛੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਨ ਲਈ ਪਾਰਟੀ ਦੇ ਚੰਡੀਗਡ਼੍ਹ ਦਫਤਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਾਰਟੀ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਅਕਾਲੀ ਦਲ ਦੀ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਭਰਤੀ ਮੁਹਿੰਮ ਵਿਚ ਪਾਰਟੀ ਦੀ ਜ਼ਿਲਾ ਹੁਸ਼ਿਆਰਪੁਰ ਨਾਲ ਸਬੰਧਤ ਟੀਮ ਪੂਰਾ ਯੋਗਦਾਨ ਪਾਵੇਗੀ ਤੇ ਵੱਡੀ ਗਿਣਤੀ ਵਿਚ ਯੂਥ ਵਰਗ ਤੇ ਆਮ ਲੋਕਾਂ ਨੂੰ ਪਾਰਟੀ ਨਾਲ ਜੋਡ਼ਿਆ ਜਾਵੇਗਾ।
ਮੀਟਿੰਗ ਦੌਰਾਨ ਸੁਖਬੀਰ ਬਾਦਲ ਨੇ ਪਾਰਟੀ ਆਗੂਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਮਿਹਨਤ ਕੀਤੀ ਜਾਵੇ। ਇਸ ਸਮੇਂ ਲਾਲੀ ਬਾਜਵਾ ਨੇ ਪਾਰਟੀ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਲੋਕ ਸਭਾ ਸੀਟ ਹੁਸ਼ਿਆਰਪੁਰ ਤੋਂ ਗੱਠਜੋਡ਼ ਦੇ ਉਮੀਦਵਾਰ ਦੀ ਜਿੱਤ ਲਈ ਉਹ ਪੂਰੀ ਵਾਹ ਲਾਉਣਗੇ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਜੋ ਨਿਰਦੇਸ਼ ਦਿੱਤੇ ਗਏ ਹਨ ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ ਤੇ ਪਾਰਟੀ ਦੀ ਚਡ਼੍ਹਦੀਕਲਾ ਲਈ ਪੂਰੀ ਮਿਹਨਤ ਕੀਤੀ ਜਾਵੇਗੀ।
ਰਾਹੁਲ ਦਾ ਗਰੀਬਾਂ ਲਈ ਘੱਟੋ-ਘੱਟ ਆਮਦਨ ਦਾ ਵਾਅਦਾ ਵਿਆਪਕ ਅਸਰ ਦਿਖਾਏਗਾ : ਕੈਪ. ਅਮਰਿੰਦਰ ਸਿੰਘ
NEXT STORY