ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਸਿਹਤ ਵਿਭਾਗ ਦੀ ਟੀਮ ਨੇ ਗੁਰੁੂ ਅੰਗਦ ਨਗਰ ਮੁਹੱਲੇ ਵਿਚ 21 ਵੱਖ-ਵੱਖ ਥਾਵਾਂ ’ਤੇ ਮਿਲੇ ਡੇਂਗੂ ਦੇ ਲਾਰਵੇ ਨੂੰ ਨਸ਼ਟ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਨਸੈਕਟ ਕੁਲੈਕਟਰ ਕਾਰਤਿਕ ਠਾਕੁਰ, ਬਲਾਕ ਐਕਸਟੈਨਸ਼ਨ ਐਜੂਕੇਟਰ ਤਰਸੇਮ ਲਾਲ ਅਤੇ ਸਪਰੇਅ ਵਰਕਰ ਗੁਰਦੀਪ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਡਾ. ਗੁਰਵਿੰਦਰ ਕੌਰ ਚਾਵਲਾ, ਸੀਨੀਅਰ ਮੈਡੀਕਲ ਅਧਿਕਾਰੀ ਡਾ. ਹਰਵਿੰਦਰ ਸਿੰਘ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਵਿਚ ਅੱਜ ਨਵਾਂਸ਼ਹਿਰ ਦੇ ਮੁਹੱਲਾ ਗੁਰੁੂ ਅੰਗਦ ਨਗਰ ਵਿਖੇ ਵੱਖ-ਵੱਖ ਘਰਾਂ ਵਿਚ ਪਏ ਖਾਲੀ ਡੱਬੇ, ਕੂਡ਼ੇ ਵਾਲੇ ਡਰੰਮ, ਰੰਗ ਦੇ ਖਾਲੀ ਡੱਬਿਅਾਂ ਵਿਚ ਡੇਂਗੂ ਦਾ ਲਾਰਵਾ ਪਾਇਆ ਗਿਆ। ਜਿਸ ਨੂੰ ਦਵਾਈ ਦੀ ਸਪਰੇਅ ਕਰ ਕੇ ਨਸ਼ਟ ਕੀਤਾ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ। ਇਸ ਮੌਕੇ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਵੀ ਸਿਹਤ ਵਿਭਾਗ ਦੀ ਟੀਮ ਨੂੰ ਸਹਿਯੋਗ ਦਿੱਤਾ ਗਿਆ।
ਵਿਆਹ ਸਮਾਗਮ ’ਚ ਭਿੜੇ ਏ.ਐੱਸ.ਆਈ.
NEXT STORY