ਜਲੰਧਰ (ਰੱਤਾ)–ਡੇਂਗੂ ਬੁਖ਼ਾਰ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ 2868 ਘਰਾਂ ਵਿਚ ਸਰਵੇ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੂੰ 13 ਥਾਵਾਂ ਤੋਂ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਨੇ ਸ਼ਹਿਰੀ ਇਲਾਕੇ ਦੇ 836 ਅਤੇ ਦਿਹਾਤੀ ਇਲਾਕੇ ਦੇ 2032 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ ਸ਼ਹਿਰੀ ਇਲਾਕਿਆਂ ਵਿਚੋਂ 10 ਅਤੇ ਦਿਹਾਤੀ ਇਲਾਕਿਆਂ ਵਿਚ 3 ਘਰਾਂ ਵਿਚੋਂ ਲਾਰਵਾ ਮਿਲਿਆ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਵਿਚ ਹੁਣ ਤਕ 191112 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ 217 ਥਾਵਾਂ ਤੋਂ ਲਾਰਵਾ ਮਿਲਿਆ ਸੀ, ਜਿਸ ਨੂੰ ਪੂਰੀ ਤਰ੍ਹਾਂ ਨਸ਼ਟ ਕਰਵਾ ਦਿੱਤਾ ਗਿਆ। ਡਾ. ਆਦਿੱਤਿਆ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤਕ ਜ਼ਿਲ੍ਹੇ ਨਾਲ ਸਬੰਧਤ ਡੇਂਗੂ ਦੇ ਸ਼ੱਕੀ 141 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਹਨ ਅਤੇ ਇਨ੍ਹਾਂ ਵਿਚੋਂ 11 ਨੂੰ ਡੇਂਗੂ ਬੁਖ਼ਾਰ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਔਰਤ ਦੇ ਕਤਲ ਦਾ ਮਾਮਲਾ ਸੁਲਝਿਆ, ਭਰਾ ਹੀ ਨਿਕਲਿਆ ਕਾਤਲ, ਸਿਰ 'ਤੇ ਡੰਡੇ ਮਾਰ-ਮਾਰ ਦਿੱਤੀ ਬੇਰਹਿਮ ਮੌਤ
ਆਪਣੀ ਮਰਜ਼ੀ ਨਾਲ ਹੀ ਰਿਪੋਰਟ ਦਿੰਦੀ ਹੈ ਸਿਵਲ ਸਰਜਨ ਦਫ਼ਤਰ ਦੀ ਟੀਮ
ਡੇਂਗੂ ਨੂੰ ਲੈ ਕੇ ਇਨ੍ਹੀਂ ਦਿਨੀਂ ਜਿੱਥੇ ਹਰ ਵਿਅਕਤੀ ਦੇ ਮਨ ਵਿਚ ਇਕ ਡਰ ਦੀ ਸਥਿਤੀ ਬਣੀ ਹੋਈ ਹੈ, ਉਥੇ ਹੀ ਸਿਵਲ ਸਰਜਨ ਦਫ਼ਤਰ ਦੀ ਟੀਮ ਆਪਣੀ ਮਰਜ਼ੀ ਨਾਲ ਹੀ ਮੀਡੀਆ ਨੂੰ ਡੇਂਗੂ ਦੇ ਸਰਵੇ ਸਬੰਧੀ ਰਿਪੋਰਟ ਦਿੰਦੀ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਸਿਵਲ ਸਰਜਨ ਦਫ਼ਤਰ ਦੀ ਟੀਮ ਵੱਲੋਂ ਪਿਛਲੇ ਹਫ਼ਤੇ 22 ਜੁਲਾਈ ਨੂੰ ਇਕ ਰਿਪੋਰਟ ਜਾਰੀ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ 30 ਜੁਲਾਈ ਨੂੰ ਰਿਪੋਰਟ ਦਿੱਤੀ ਗਈ।
ਇਥੇ ਇਹ ਵੀ ਸੋਚਣ ਵਾਲੀ ਗੱਲ ਹੈ ਕਿ ਕੀ ਸਿਵਲ ਸਰਜਨ ਦਫ਼ਤਰ ਵਿਚ ਤਾਇਨਾਤ ਐਂਟੀ ਲਾਰਵਾ ਟੀਮ ਨੇ ਪੂਰਾ ਹਫਤਾ ਕਿਤੇ ਸਰਵੇ ਹੀ ਨਹੀਂ ਕੀਤਾ ਜਾਂ ਫਿਰ ਉਨ੍ਹਾ ਨੂੰ ਇੰਨੀਆਂ ਜ਼ਿਆਦਾ ਥਾਵਾਂ ਤੋਂ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲ ਗਿਆ, ਜਿਸ ਨੂੰ ਟੀਮ ਨੇ ਇਸ ਲਈ ਜਨਤਕ ਨਹੀਂ ਕੀਤਾ ਕਿ ਕਿਤੇ ਸਿਹਤ ਵਿਭਾਗ ਦੀ ਬਦਨਾਮੀ ਨਾ ਹੋ ਜਾਵੇ।
ਇਹ ਵੀ ਪੜ੍ਹੋ- ਅਕਾਲੀ ਦਲ ਦੇ ਬਾਗੀ ਧੜੇ ਦੀ ਹੋਈ ਮੀਟਿੰਗ, ਗੁਰਪ੍ਰਤਾਪ ਵਡਾਲਾ ਬੋਲੇ, ਪਾਰਟੀ 'ਚ ਹਾਵੀ ਨਹੀਂ ਹੋਵੇਗਾ ਪਰਿਵਾਰਵਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦੋਂ ਨੀਂਦ ਤੋਂ ਜਾਗੇਗਾ ਪਾਵਰਕਾਮ!, ਘਰਾਂ ਦੇ ਬਾਹਰ ਗਲੀਆਂ ’ਚ ਲਗਾਏ ਮੀਟਰਾਂ ਦੇ ਖੁੱਲ੍ਹੇ ਬਕਸੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ
NEXT STORY