ਜਲੰਧਰ- ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ “Learn Italian with Nita & Brothers” ਕਿਤਾਬ ਦਾ ਸ਼ਾਨਦਾਰ ਤਰੀਕੇ ਨਾਲ ਲਾਂਚ ਕੀਤਾ ਗਿਆ। ਇਹ ਕਿਤਾਬ ਪ੍ਰਸਿੱਧ ਅਧਿਆਪਕ ਅਤੇ ਭਾਸ਼ਾਵਿਦ ਮਲਕੀਤ ਸਿੰਘ ਨੀਟਾ ਵੱਲੋਂ ਲਿਖੀ ਗਈ ਹੈ। ਇਸ ਉਪਰਾਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਵੀਆਂ ਭਾਸ਼ਾਵਾਂ ਸਿੱਖਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਗਲੋਬਲ ਮੌਕਿਆਂ ਲਈ ਤਿਆਰ ਕਰਨਾ ਹੈ। ਇਸ ਸਮਾਗਮ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਣਯੋਗ ਮਹਿਮਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਭ ਨੇ ਲੇਖਕ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਭਾਸ਼ਾ ਸਿੱਖਣ ਨੂੰ ਸੌਖਾ, ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਇਆ ਹੈ।

ਸੰਸਥਾ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਸਾਨੂੰ ਬਹੁਤ ਮਾਣ ਹੈ ਕਿ ਇਹ ਲਾਭਦਾਇਕ ਕਿਤਾਬ ਸਾਡੇ ਸੰਸਥਾਨ ਵਿੱਚ ਲਾਂਚ ਹੋਈ ਹੈ। ਇਹ ਵਿਦਿਆਰਥੀਆਂ ਅਤੇ ਭਾਸ਼ਾ ਸਿੱਖਣ ਵਾਲਿਆਂ ਲਈ ਇੱਕ ਬਿਹਤਰ ਮਾਰਗਦਰਸ਼ਕ ਸਾਬਤ ਹੋਵੇਗੀ। ਇਹ ਕਿਤਾਬ ਖ਼ਾਸ ਤੌਰ 'ਤੇ ਸ਼ੁਰੂਆਤੀ ਅਤੇ ਮੱਧ ਪੱਧਰ ਦੇ ਵਿਦਿਆਰਥੀਆਂ ਲਈ ਤਿਆਰ ਕੀਤੀ ਗਈ ਹੈ। ਇਸ 'ਚ ਆਸਾਨ ਭਾਸ਼ਾ ਵਿੱਚ ਵਿਆਕਰਨ, ਸ਼ਬਦਾਵਲੀ ਅਤੇ ਰੋਜ਼ਾਨਾ ਗੱਲਬਾਤ ਦੇ ਅਭਿਆਸ ਦਿੱਤੇ ਗਏ ਹਨ, ਜਿਸ ਨਾਲ ਸਿੱਖਣ ਦੀ ਪ੍ਰਕਿਰਿਆ ਹੋਰ ਵੀ ਸੌਖੀ ਅਤੇ ਪ੍ਰਭਾਵਸ਼ਾਲੀ ਬਣਦੀ ਹੈ।

ਇਸ ਮੌਕੇ 'ਤੇ ਡਾ. ਮਨਬੀਰ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ। ਇਸ ਮੌਕੇ ਪੰਜਾਬ ਕੇਸਰੀ ਗਰੁੱਪ ਦੇ ਡਾਇਰੈਕਟਰ ਅਭਿਜੈ ਚੋਪੜਾ ਨੇ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ 'ਚ ਉਨ੍ਹਾਂ ਨੇ ਕਿਹਾ, ''ਅੱਜ ਦੇ ਸਮੇਂ 'ਚ ਵਿਦੇਸ਼ੀ ਭਾਸ਼ਾਵਾਂ ਦਾ ਗਿਆਨ ਬਹੁਤ ਜ਼ਰੂਰੀ ਹੈ। ਇਸ ਨਾਲ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਅੱਗੇ ਵੱਧਣ ਦੇ ਵਧੀਆ ਮੌਕੇ ਮਿਲਦੇ ਹਨ।'' ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਹਮੇਸ਼ਾ ਸਿੱਖਿਆ ਵਿੱਚ ਨਵੇਂ ਉਪਰਾਲੇ ਕਰਦਾ ਆ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਵਚਨਬੱਧ ਹੈ। ਇਹ ਸਮਾਗਮ ਵੀ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਅਖ਼ੀਰ 'ਚ ਡਾ. ਮਨਬੀਰ ਸਿੰਘ ਨੇ ਮਲਕੀਤ ਸਿੰਘ ਨੀਟਾ ਨੂੰ ਭਾਸ਼ਾ ਸਿੱਖਿਆ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ। ਇਸ ਕਿਤਾਬ ਨੂੰ ਵਿਦਿਆਰਥੀਆਂ ਅਤੇ ਭਾਸ਼ਾ ਪ੍ਰੇਮੀਆਂ ਵੱਲੋਂ ਸਕਾਰਾਤਮਕ ਪ੍ਰਤੀਕਿਰਿਆ ਮਿਲ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਔਰਤ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ
NEXT STORY