ਜਲੰਧਰ,(ਮ੍ਰਿਦੁਲ): ਥਾਣਾ ਬਸਤੀ ਬਾਵਾ ਖੇਲ ਦੇ ਅਧੀਨ ਆਉਂਦੇ ਲੈਦਰ ਕੰਪਲੈਕਸ ਕੋਲ ਕੋਹੇਨੂਰ ਰਬੜ ਫੈਕਟਰੀ ਨੇੜੇ ਇਕ 55 ਸਾਲਾ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਬਾਰੇ ਏ. ਐੱਸ. ਆਈ. ਗੋਪਾਲ ਸਿੰਘ ਨੇ ਦੱਸਿਆ ਕਿ ਵਿਅਕਤੀ ਦੀ ਪਛਾਣ ਅਮੀਰ ਚੰਦ ਉਰਫ ਲਾਲ ਬਾਬੂ ਦੇ ਤੌਰ 'ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਹਾਲਤ ਵੇਖ ਕੇ ਲੱਗ ਰਿਹਾ ਸੀ ਕਿ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਗਿਆ ਹੈ ਤੇ ਪੁਖਤਾ ਜਾਂਚ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਜਾਗਰੂਕਤਾ ਕੈਂਪ ਦਾ ਆਯੋਜਨ
NEXT STORY