ਜਲੰਧਰ (ਚੋਪੜਾ)— ਸੰਤ ਬਾਬਾ ਪ੍ਰੇਮ ਸਿੰਘ ਵੈੱਲਫੇਅਰ ਸੋਸਾਇਟੀ ਵੱਲੋਂ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 68ਵੀਂ ਬਰਸੀ ਗੁਰਦੁਆਰਾ ਸਿੰਘ ਸਭਾ, ਗੋਲਡਨ ਐਵੇਨਿਊ ਮਕਸੂਦਾਂ 'ਚ ਸ਼ਰਧਾਪੂਰਵਕ ਮਨਾਈ ਗਈ, ਜਿਸ 'ਚ ਨਾਰਥ ਹਲਕੇ ਦੇ ਵਿਧਾਇਕ ਜੂਨੀਅਰ ਅਵਤਾਰ ਹੈਨਰੀ ਨੇ ਗੁਰੂ ਘਰ 'ਚ ਹਾਜ਼ਰੀ ਲਾਈ। ਵਿਧਾਇਕ ਹੈਨਰੀ ਨੇ ਕਿਹਾ ਕਿ ਗੁਰੂ ਸੇਵਾ ਸੰਸਾਰ 'ਚ ਸਭ ਤੋਂ ਵੱਡੀ ਸਾਧਨਾ ਅਤੇ ਭਗਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕਾਰਜ 'ਚ ਗੁਰੂ ਦੀ ਮੌਜੂਦਗੀ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਬੇਹੱਦ ਜ਼ਰੂਰੀ ਹੈ। ਸੋਸਾਇਟੀ ਦੇ ਮੈਂਬਰਾਂ ਨੇ ਵਿਧਾਇਕ ਹੈਨਰੀ ਨੂੰ ਸਨਮਾਨਤ ਕੀਤਾ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆਏ ਭਾਈ ਸਤਿੰਦਰਬੀਰ ਸਿੰਘ ਅਤੇ ਭਾਈ ਸਰਬਜੀਤ ਸਿੰਘ ਨੇ ਆਪਣੇ ਮਿੱਠੇ ਸ਼ਬਦਾਂ ਅਤੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਕਸ਼ਮੀਰ ਸਿੰਘ, ਇੰਦਰਜੀਤ ਨਾਗਰਾ, ਸੰਤ ਪ੍ਰਕਾਸ਼ ਸਿੰਘ, ਅਮਰੀਕ ਸਿੰੰਘ ਟਾਲੀ, ਹਰਮੀਤ ਸਿੰਘ ਸਾਬਾ, ਜੱਸਾ ਸਿੰਘ, ਪਰਮਜੀਤ ਸਿੰਘ, ਮਨਦੀਪ ਸਿੰਘ, ਮਾਸਟਰ ਇੰਦਰਜੀਤ ਸਿੰਘ, ਮੇਜਰ ਪ੍ਰੀਤਮ ਸਿੰਘ ਅਤੇ ਹੋਰ ਮੌਜੂਦ ਸਨ।
ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਨੇ 'ਜੁਗਾੜੀ' ਵਾਹਨ, ਪ੍ਰਸ਼ਾਸਨ ਨੇ ਧਾਰੀ ਚੁੱਪੀ
NEXT STORY