ਜਲੰਧਰ (ਪੁਨੀਤ)–ਅਯੁੱਧਿਆ ਵਿਚ 22 ਜਨਵਰੀ ਨੂੰ ਹੋਣ ਜਾ ਰਹੀ ਰਾਮ ਲੱਲਾ ਦੀ ਪ੍ਰਾਣ-ਪ੍ਰਤਿਸ਼ਠਾ ਨੂੰ ਲੈ ਕੇ ਭਗਤਾਂ ਵਿਚ ਕਾਫ਼ੀ ਉਤਸ਼ਾਹ ਹੈ। ਇਸੇ ਸਿਲਸਿਲੇ ਵਿਚ ਦੇਸ਼ ਭਰ ਦੇ ਹਰ ਗਲੀ-ਮੁਹੱਲੇ ਵਿਚ ਪ੍ਰੋਗਰਾਮ ਹੋ ਰਹੇ ਹਨ। ਇਸੇ ਦੇ ਮੱਦੇਨਜ਼ਰ ਹਿੰਦੂ ਸੰਗਠਨਾਂ ਵੱਲੋਂ 22 ਜਨਵਰੀ ਨੂੰ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ।
ਹਿੰਦੂ ਸੰਗਠਨਾਂ ਵੱਲੋਂ ਸ਼ੁੱਕਰਵਾਰ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ-ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਰਾਮ ਭਗਤਾਂ ਦੀ ਆਸਥਾ ਨੂੰ ਵੇਖਦਿਆਂ ਪ੍ਰਸ਼ਾਸਨ ਨੂੰ ਉਚਿਤ ਵਿਵਸਥਾ ਕਰਨੀ ਚਾਹੀਦੀ ਹੈ। ਇਸ ਮੌਕੇ ਮਨੋਜ ਨੰਨ੍ਹਾ, ਇਸ਼ਾਂਤ ਸ਼ਰਮਾ, ਸੁਨੀਲ ਬੰਟੀ, ਸੁਭਾਸ਼ ਮਹਾਜਨ, ਕਾਲੀ ਥਾਪਰ ਸਮੇਤ ਵੱਡੀ ਗਿਣਤੀ ਵਿਚ ਹਿੰਦੂ ਨੇਤਾ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਵਿਜ਼ੀਬਿਲਟੀ ਰਹੀ 'ਜ਼ੀਰੋ', 4 ਤੱਕ ਤਾਪਮਾਨ ਤੇ AQI 303 'ਤੇ ਰਿਹਾ, ਟੁੱਟ ਰਹੇ ਨੇ ਰਿਕਾਰਡ
ਉਥੇ ਹੀ ਹਿੰਦੂ ਸੰਗਠਨਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੱਦਾ-ਪੱਤਰ ਭੇਟ ਕਰਕੇ ਪ੍ਰਾਣ-ਪ੍ਰਤਿਸ਼ਠਾ ਸਬੰਧੀ ਹੋਣ ਵਾਲੇ ਪ੍ਰੋਗਰਾਮ ਲਈ ਸੱਦਾ-ਪੱਤਰ ਦਿੱਤਾ ਗਿਆ। ਅਹੁਦੇਦਾਰਾਂ ਨੇ ਦੱਸਿਆ ਕਿ 22 ਜਨਵਰੀ ਨੂੰ ਸ਼੍ਰੀ ਰਾਮ ਚੌਂਕ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤਕ ਪ੍ਰਾਣ-ਪ੍ਰਤਿਸ਼ਠਾ ਦਾ ਲਾਈਵ ਪ੍ਰਸਾਰਣ ਵਿਖਾਇਆ ਜਾਵੇਗਾ। ਸ਼ਾਮ 5 ਵਜੇ ਤੋਂ 7 ਵਜੇ ਤਕ ਆਤਿਸ਼ਬਾਜ਼ੀ ਹੋਵੇਗੀ ਅਤੇ ਦੀਪਮਾਲਾ ਕਰਦਿਆਂ ਮਹਾ-ਦੀਵਾਲੀ ਮਨਾਈ ਜਾਵੇਗੀ।
ਇਹ ਵੀ ਪੜ੍ਹੋ : ਪਾਕਿ ਦੇ ਹੈਰੋਇਨ ਸਮੱਗਲਿੰਗ ਗਰੁੱਪ ਨਾਲ ਜੁੜਿਆ ਰਾਜਾ ਅੰਬਰਸਰੀਆ ਥਾਣਾ ਆਦਮਪੁਰ ਤੋਂ ਫਰਾਰ, ਪਈਆਂ ਭਾਜੜਾਂ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮਾਮੂਲੀ ਵਿਵਾਦ ਕਾਰਨ ਪ੍ਰਵਾਸੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਕਾਤਲ ਗ੍ਰਿਫ਼ਤਾਰ
NEXT STORY