ਨਵਾਂਸ਼ਹਿਰ (ਤ੍ਰਿਪਾਠੀ)- ਲੋਕਲ ਬਾਡੀ ਵਿਜੀਲੈਂਸ ਮਹਿਕਮੇ ਦੀ ਟੀਮ ਨੇ ਅੱਜ ਸਥਾਨਕ ਸਰਕਾਰ ਦੇ ਦਫ਼ਤਰ ਨਗਰ ਕੌਂਸਲ ਵਿਖ ਅਚਨਚੇਤੀ ਦੌਰਾ ਕਰਕੇ ਦਫ਼ਤਰ ਦੇ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕੀਤੀ। ਮੌਕੇ ’ਤੇ ਪਹੁੰਚੇ ਮਹਿਕਮੇ ਦੇ ਸੀਨੀਅਰ ਵਿਜੀਲੈਂਸ ਅਫ਼ਸਰ ਹਰਬਖ਼ਸ਼ ਸਿੰਘ ਨੇ ਦੱਸਿਆ ਕਿ ਉਕਤ ਜਾਂਚ ਰੂਟੀਨ ਜਾਂਚ ਹੈ, ਜੋਕਿ ਪੰਜਾਬ ਦੇ ਹੋਰ ਕਈ ਸ਼ਹਿਰਾਂ ਵਿਚ ਵੀ ਰੈਂਡਮਲੀ ਚੱਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਜਾਂਚ ਕਿਸੀ ਵੀ ਸ਼ਿਕਾਇਤ ’ਤੇ ਆਧਾਰ ਨਹੀਂ ਹੈ ਅਤੇ ਮਹਿਕਮੇ ਵੱਲੋਂ ਸਮੇਂ-ਸਮੇਂ ’ਤੇ ਕੀਤੀ ਜਾਣ ਵਾਲੀ ਜਾਂਚ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰ ਦੇ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਇਸ ਸਬੰਧੀ ਕੋਈ ਵੀ ਜਾਣਕਾਰੀ ਦੇਣਾ ਸੰਭਵ ਨਹੀਂ। ਇਸ ਮੌਕੇ ਮਹਿਕਮੇ ਦੇ ਅਧਿਕਾਰੀ ਰਾਜੀਵ ਕੁਮਾਰ ਅਤੇ ਨਵਦੀਪ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ।
ਇਹ ਵੀ ਪੜ੍ਹੋ: ਜਲੰਧਰ ਦੇ ਪੁਲਸ ਕਮਿਸ਼ਨਰ ਦੀ ਸਖ਼ਤੀ, ਥਾਣਾ ਮੁਖੀਆਂ ਨੂੰ ਦਿੱਤੀ ਦੋ-ਟੁੱਕ ਚਿਤਾਵਨੀ
ਕੀ ਕਹਿੰਦੇ ਹਨ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ
ਇਸ ਸਬੰਧ ’ਚ ਜਦੋਂ ਨਗਰ ਕੌਂਸਲ ਦੇ ਪ੍ਰਧਾਨ ਸਚਿਨ ਦੀਵਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦਫਤਰ ਦੇ ਕਾਰਜਾਂ ’ਚ ਹਰ ਤਰ੍ਹਾਂ ਦੀ ਪਾਰਦਰਸ਼ਤਾ ਬਣੀ ਰਹੇ ਨੂੰ ਯਕੀਨੀ ਬਣਾਉਣ ਲਈ ਅਜਿਹੀ ਕਾਰਵਾਈ ਸਮੇਂ-ਸਮੇਂ ’ਤੇ ਹੁੰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਜਿੱਥੇ ਦਫ਼ਤਰ ਦੇ ਮੁਲਾਜ਼ਮਾਂ ਅਤੇ ਸਟਾਫ ਨੂੰ ਮੁਸ਼ਤੈਦ ਕਰਦੀ ਹੈ ਤਾਂ ਉੱਥੇ ਹੀ ਦਫਤਰ ਦੀ ਕਾਰਗੁਜ਼ਾਰੀ ਨੂੰ ਵੀ ਵਧਾਉਂਦੀ ਹੈ। ਉਨ੍ਹਾਂ ਕਿਹਾ ਕਿ ਕੌਂਸਲ ਵੱਲੋਂ ਉਕਤ ਅਧਿਕਾਰੀਆਂ ਦਾ ਜਾਂਚ ਕਾਰਜ ’ਚ ਪੂਰੀ ਤਰ੍ਹਾਂ ਸਹਿਯੋਗ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਨਹੀਂ ਮਿਲੀ ਜ਼ਮਾਨਤ, ਨਿਆਇਕ ਹਿਰਾਸਤ 'ਚ ਕੀਤਾ ਵਾਧਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਧਾਇਕ ਜਸਵੀਰ ਰਾਜਾ ਨੇ ਰੇਹੜੀ ਫੜ੍ਹੀ ਵਾਲਿਆਂ ਦੀਆਂ ਸੁਣੀਆਂ ਮੁਸ਼ਕਿਲਾਂ
NEXT STORY