ਹੀਆਂ ਖਾਸ, (ਮਨਜੀਤ, ਹਰਸ਼)- ਸਥਾਨਕ ਥਾਣੇ ਦੀ ਪੁਲਸ ਵੱਲੋਂ ਸਤਲੁਜ ਦਰਿਆ ਤੋਂ ਲੋਹੀਆਂ ਇਲਾਕੇ ਵਿਚ ਸਮੱਗਲਿੰਗ ਕਰਦੇ ਦੋ ਨੌਜਵਾਨਾਂ ਨੂੰ ਵੱਖ-ਵੱਥ ਥਾਵਾਂ ਤੋਂ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਮੁਖੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਬਲਵੀਰ ਸਿੰਘ ਐੱਸ. ਆਈ. ਵੱਲੋਂ ਪੁਲਸ ਪਾਰਟੀ ਨਾਲ ਇਲਾਕੇ ਦੀ ਗਸ਼ਤ ਕਰਦਿਆਂ ਪਿੰਡ ਪਿੱਪਲੀ ਮਿਆਣੀ ਸਤਲੁਜ ਬੰਨ੍ਹ ਨੇਡ਼ਿਓਂ ਸਵਰਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮੰਜਲੀ ਥਾਣਾ ਧਰਮਕੋਟ ਜ਼ਿਲਾ ਮੋਗਾ ਕੋਲੋਂ 100 ਗ੍ਰਾਮ ਹੈਰੋਇਨ ਪਾਈ ਗਈ। ਇਸੇ ਤਰ੍ਹਾਂ ਪਰਗਟ ਸਿੰਘ ਏ. ਐੱਸ. ਆਈ. ਵੱਲੋਂ ਪਿੰਡ ਸਿੱਧੂਪੁਰ ਨੇਡ਼ੇ ਰੇਲਵੇ ਲਾਈਨ ਤੋਂ ਕੁਲਦੀਪ ਸਿੰਘ ਉਰਫ ਬਿੱਟੂ ਪੁੱਤਰ ਧਿਆਨ ਸਿੰਘ ਵਾਸੀ ਪਿੰਡ ਰੇਡ਼ਵਾਂ ਥਾਣਾ ਧਰਮਕੋਟ ਤੋਂ ਵੀ 100 ਗ੍ਰਾਮ ਹੈਰੋਇਨ ਫੜੀ ਗਈ। ਉਕਤ ਦੋਵਾਂ ਮੁਲਜ਼ਮਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਥਾਣਾ ਮੁਖੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਬਿੱਟੂ ਖਿਲਾਫ ਪਹਿਲਾਂ ਵੀ ਥਾਣਾ ਸ਼ਾਹਕੋਟ ਵਿਚ ਨਸ਼ੇ ਦੇ ਮਾਮਲੇ ’ਚ ਕੇਸ ਦਰਜ ਹੈ ਅਤੇ ਜ਼ਮਾਨਤ ’ਤੇ ਆਉਣ ਤੋਂ ਬਾਅਦ ਫਿਰ ਨਸ਼ੇ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ। ਮੁਲਜ਼ਮਾਂ ਨੇ ਕਬੂਲਿਅਾ ਕਿ ਉਹ ਦਰਿਆ ਪਾਰੋਂ ਬੇਡ਼ੀ ਰਾਹੀਂ ਲੋਹੀਆਂ ਇਲਾਕੇ ’ਚ ਨਸ਼ੇ ਦਾ ਕਾਰੋਬਾਰ ਪਿਛਲੇ ਲੰਬੇ ਸਮੇਂ ਤੋਂ ਕਰਦੇ ਆ ਰਹੇ ਹਨ।
ਸ਼ਹਿਰ ’ਚ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਖਦਸ਼ਾ
NEXT STORY