ਜਲੰਧਰ (ਚੋਪੜਾ, ਸੁਧੀਰ)–ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲੰਧਰ ਪੁਲਸ ਕਮਿਸ਼ਨਰੇਟ ਵੱਲੋਂ ਪਟਾਕਾ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਇਸ ਸਾਲ ਵੀ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਸੰਪੰਨ ਕੀਤੀ ਜਾ ਰਹੀ ਹੈ। ਇਸ ਪ੍ਰਕਿਰਿਆ ਦਾ ਉਦੇਸ਼ ਤਿਉਹਾਰਾਂ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣਾ ਅਤੇ ਜਨਤਕ ਸੁਰੱਖਿਆ ਨੂੰ ਪਹਿਲ ਦੇਣਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਸਬੰਧੀ ਪੜ੍ਹੋ ਵੱਡੀ ਅਪਡੇਟ! ਹੁਣ ਠੰਡ ਵਿਖਾਏਗੀ ਆਪਣਾ ਜ਼ੋਰ, ਜਾਣੋ ਅਗਲੇ ਦਿਨਾਂ ਦਾ ਹਾਲ
ਬੀਤੇ ਦਿਨ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਿਰਦੇਸ਼ਨ ਵਿਚ ਪਟਾਕਾ ਲਾਇਸੈਂਸ ਜਾਰੀ ਕਰਨ ਦੀ ਪੂਰੀ ਪ੍ਰਕਿਰਿਆ ਦਾ ਸੰਚਾਲਨ ਕੀਤਾ ਗਿਆ। ਉਨ੍ਹਾਂ ਦੀ ਦੇਖ-ਰੇਖ ਵਿਚ ਇਹ ਕੰਮ ਡੀ. ਸੀ. ਪੀ. (ਆਪ੍ਰੇਸ਼ਨਜ਼) ਨਰੇਸ਼ ਕੁਮਾਰ ਡੋਗਰਾ, ਏ. ਡੀ. ਸੀ. ਪੀ. (ਆਪ੍ਰੇਸ਼ਨਜ਼) ਵਿਨੀਤ ਅਹਿਲਾਵਤ, ਏ. ਡੀ. ਸੀ. ਪੀ.-1 ਆਕ੍ਰਸ਼ੀ ਜੈਨ, ਏ. ਸੀ. ਪੀ. (ਪੀ. ਬੀ. ਆਈ. ਐਂਡ ਹੋਮੀ ਸਾਈਡ) ਭਰਤ ਮਸੀਹ, ਸਿਵਲ ਅਧਿਕਾਰੀ ਰਾਹੁਲ ਜਿੰਦਲ (ਅਸਿਸਟੈਂਟ ਕਮਿਸ਼ਨਰ), ਇੰਸ. ਸੁਰਜੀਤ ਸਿੰਘ (ਜੀ. ਐੱਸ. ਟੀ. ਵਿਭਾਗ) ਅਤੇ ਬਲਜਿੰਦਰ ਸਿੰਘ (ਫਾਇਰ ਵਿਭਾਗ) ਵੱਲੋਂ ਸੰਪੰਨ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੂਰੀ ਪ੍ਰਕਿਰਿਆ ਦਾ ਸੰਚਾਲਨ ਇਸ ਤਰ੍ਹਾਂ ਕੀਤਾ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਪੱਖਪਾਤ ਦੀ ਗੁੰਜਾਇਸ਼ ਨਾ ਰਹੇ।
ਇਹ ਵੀ ਪੜ੍ਹੋ:ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਦੋਸਤਾਂ ਨਾਲ ਵੱਡਾ ਹਾਦਸਾ, 2 ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ
ਕੁੱਲ੍ਹ 324 ਪ੍ਰਾਪਤ ਅਰਜ਼ੀਆਂ ’ਚੋਂ 317 ਦੀ ਹੋਈ ਪੁਸ਼ਟੀ
ਡੀ. ਸੀ. ਪੀ. ਨਰੇਸ਼ ਡੋਗਰਾ ਨੇ ਜਾਣਕਾਰੀ ਦਿੱਤੀ ਕਿ ਪਟਾਕਾ ਲਾਇਸੈਂਸ ਲਈ ਕੁੱਲ੍ਹ 324 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿਚੋਂ 7 ਅਰਜ਼ੀਆਂ ਅਧੂਰੀਆਂ ਜਾਂ ਗੈਰ-ਪ੍ਰਮਾਣਿਤ ਪਾਈਆਂ ਗਈਆਂ, ਜਿਨ੍ਹਾਂ ਨੂੰ ਪ੍ਰਕਿਰਿਆ ਤੋਂ ਬਾਹਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 317 ਪ੍ਰਮਾਣਿਤ ਅਰਜ਼ੀਆਂ ਵਿਚੋਂ ਅੱਜ ਸਥਾਨਕ ਰੈੱਡ ਕਰਾਸ ਭਵਨ ਵਿਚ ਇਕ ਨਿਰਪੱਖ ਲੱਕੀ ਡ੍ਰਾਅ ਆਯੋਜਿਤ ਕੀਤਾ ਗਿਆ, ਜਿਸ ਰਾਹੀਂ 20 ਅਰਜ਼ੀਆਂ ਦੀ ਚੋਣ ਕੀਤੀ ਗਈ।
ਨਰੇਸ਼ ਡੋਗਰਾ ਨੇ ਦੱਸਿਆ ਕਿ ਚੁਣੀਆਂ ਗਈਆਂ 20 ਅਰਜ਼ੀਆਂ ਨੂੰ ਅਗਲੀ ਪ੍ਰਕਿਰਿਆ ਵਿਚ ਸ਼ਾਮਲ ਕੀਤਾ ਜਾਵੇਗਾ, ਜਿਸ ਤਹਿਤ ਫਾਇਰ ਡਿਪਾਰਟਮੈਂਟ ਅਤੇ ਹੋਰ ਵਿਭਾਗਾਂ ਦੀ ਜਾਂਚ ਤੋਂ ਬਾਅਦ ਹੀ ਅੰਤਿਮ ਲਾਇਸੈਂਸ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਪਾਰਦਰਸ਼ੀ ਪ੍ਰਣਾਲੀ ਨਾਲ ਆਮ ਜਨਤਾ ਦਾ ਪ੍ਰਸ਼ਾਸਨਿਕ ਕਾਰਜਪ੍ਰਣਾਲੀ ’ਤੇ ਵਿਸ਼ਵਾਸ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਿਕ ਲੱਕੀ ਡ੍ਰਾਅ ਦੀ ਪ੍ਰਕਿਰਿਆ ਵੀਡੀਓ ਰਿਕਾਰਡਿੰਗ ਅਤੇ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੂਰੀ ਕੀਤੀ ਗਈ ਤਾਂ ਜੋ ਹਰੇਕ ਪੜਾਅ ਦਾ ਰਿਕਾਰਡ ਸੁਰੱਖਿਅਤ ਰਹੇ ਅਤੇ ਕੋਈ ਵਿਵਾਦ ਦੀ ਸਥਿਤੀ ਪੈਦਾ ਨਾ ਹੋਵੇ।
ਇਹ ਵੀ ਪੜ੍ਹੋ: ਜਲੰਧਰ 'ਚ ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕਿਟ, ਨਿਗਮ ਵੱਲੋਂ NOC ਜਾਰੀ
ਨਰੇਸ਼ ਡੋਗਰਾ ਨੇ ਦੱਸਿਆ ਕਿ ਤਿਉਹਾਰਾਂ ਸਮੇਂ ਪਟਾਕਿਆਂ ਦੀ ਵਿਕਰੀ ਅਤੇ ਭੰਡਾਰਨ ਨੂੰ ਲੈ ਕੇ ਸਖ਼ਤ ਨਿਯਮ ਲਾਗੂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਉਦੇਸ਼ ਕਿਸੇ ਨੂੰ ਰੋਕਣਾ ਨਹੀਂ, ਸਗੋਂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਕਰਨਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਅਤੇ ਬਿਨੈਕਾਰਾਂ ਨੇ ਕਿਹਾ ਕਿ ਇਸ ਵਾਰ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੀ। ਬਿਨੈਕਾਰਾਂ ਦੀ ਚੋਣ ਵਿਚ ਕਿਸੇ ਵੀ ਤਰ੍ਹਾਂ ਦਾ ਦਬਾਅ, ਸਿਫਾਰਸ਼ ਜਾਂ ਪੱਖਪਾਤ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: ਕਿਸਾਨਾਂ ਲਈ ਚੰਗੀ ਖ਼ਬਰ! ਤੁਰੰਤ ਖ਼ਾਤਿਆਂ 'ਚ ਆਉਣਗੇ ਪੈਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਵ੍ਹਾਈਟ ਹਾਊਸ 'ਚੋਂ ਮਿਲੀ ਲਾਸ਼
NEXT STORY