ਜਲੰਧਰ (ਰਾਜੇਸ਼)— ਗੁੱਜਾਪੀਰ ਇਲਾਕੇ 'ਚ ਦੇਰ ਰਾਤ ਇਕ ਮਹੰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸ਼ਾਰਿਕਾ ਵਾਸੀ ਭਾਰਗਵ ਕੈਂਪ ਦੇ ਤੌਰ 'ਤੇ ਹੋਈ ਹੈ। ਜਾਣਕਾਰੀ ਮੁਤਾਬਕ ਮਹੰਤ ਬੀਤੀ ਰਾਤ ਗੁੱਜਾਪੀਰ ਇਲਾਕੇ 'ਚ ਦੂਜੇ ਮਹੰਤ ਸੰਦੀਪ ਦੇ ਘਰ ਰਾਤ ਨੂੰ ਗਿਆ ਸੀ, ਜਿੱਥੇ ਉਸ ਦੀ ਹਾਲਤ ਵਿਗੜ ਗਈ। ਇਸ ਤੋਂ ਬਾਅਦ ਸੰਦੀਪ ਨੇ ਤੁਰੰਤ ਸ਼ਾਰਿਕਾ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸ਼ਾਰਿਕਾ ਨੇ ਨਸ਼ਾ ਕੀਤਾ ਹੋਇਆ ਸੀ। ਮੌਕੇ 'ਤੇ ਪਹੁੰਚੀ ਥਾਣਾ ਨੰਬਰ-8 ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਫਿਲਹਾਲ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਕੋਈ ਬਿਆਨ ਪੁਲਸ ਨੂੰ ਨਹੀਂ ਦਿੱਤੇ ਹਨ। ਉਥੇ ਹੀ ਏ. ਐੱਸ. ਆਈ. ਕਿਸ਼ੋਰ ਕੁਮਾਰ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।
ਜ਼ੀਰਾ ਐਪੀਸੋਡ ਤੋਂ ਬਾਅਦ ਪੰਜਾਬ ਕਾਂਗਰਸ 'ਚ ਬਗਾਵਤ ਦੇ ਆਸਾਰ
NEXT STORY