ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਅੱਜ ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਕੀਰਤਪੁਰ ਸਾਹਿਬ ਦੇ ਸ਼ਿਵ ਮੰਦਰ ਵਿਖੇ ਆ ਕੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਵੱਲੋਂ ਸ਼ਿਵਲਿੰਗ 'ਤੇ ਦੁੱਧ ਅਤੇ ਜਲ ਚਡ਼੍ਹਾਇਆ ਗਿਆ ਅਤੇ ਇਸ ਤੋਂ ਬਾਅਦ ਮੱਥਾ ਟੇਕ ਕੇ ਸੰਸਾਰ ਦੀ ਸੁੱਖ ਸਾਂਤੀ ਅਤੇ ਆਪ ਦੀ ਚਡ਼੍ਹਦੀ ਕਲਾ ਦੀ ਕਾਮਨਾ ਕੀਤੀ।
ਇਸ ਮੌਕੇ ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਸੁਨੀਲ ਦੱਤ ਦਿਵੇਦੀ, ਸਨਾਤਨ ਯੁਵਾ ਮੰਡਲ ਦੇ ਪ੍ਰਧਾਨ ਅਮਿਤ ਚਾਵਲਾ, ਰਜਨੀਸ਼ ਜੋਸ਼ੀ ਵੱਲੋਂ ਆਪਣੇ ਸਾਥੀਆਂ ਸਮੇਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਇਹਨਾਂ ਵੱਲੋਂ ਸਿੱਖਿਆ ਮੰਤਰੀ ਨੂੰ ਸ਼੍ਰੀ ਰਾਮ ਮੰਦਿਰ ਦੀ ਧਰਮਸਾਲਾ ਲਈ ਗ੍ਰਾਂਟ ਦੇਣ ਲਈ ਮੰਗ ਪੱਤਰ ਵੀ ਦਿੱਤਾ। ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੀ ਗਊਸ਼ਾਲਾ ਦਾ ਦੌਰਾ ਕਰਕੇ ਉਸ ਨੂੰ ਵੀ ਗ੍ਰਾਂਟ ਦੇਣ ਦੀ ਮੰਗ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਿਵ ਮੰਦਰ ਕੀਰਤਪੁਰ ਸਾਹਿਬ ਦੇ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕਰਨਗੇ ਅਤੇ ਜਲਦ ਆਉਣ ਵਾਲੇ ਦਿਨਾਂ ਵਿਚ ਗਊਸ਼ਾਲਾ ਦਾ ਦੌਰਾ ਵੀ ਕਰਨਗੇ।
ਇਹ ਵੀ ਪੜ੍ਹੋ: NRI ਦੀ ਧੀ ਨਾਲ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਸਰੀਰਕ ਸੰਬੰਧ ਬਣਾ ਤਸਵੀਰਾਂ ਵਾਇਰਲ ਕਰਨ ਦੀ ਦਿੱਤੀ ਧਮਕੀ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹਰਜੋਤ ਬੈਂਸ ਨੇ ਦੱਸਿਆ ਕਿ ਉਹ ਮਹਾਸ਼ਿਵਰਾਤਰੀ ਦੇ ਤਿਉਹਾਰ ਉੱਤੇ ਉਹ ਸ੍ਰੀ ਕੀਰਤਪੁਰ ਸਾਹਿਬ ਦੇ ਸ਼ਿਵ ਮੰਦਿਰ ਵਿਚ ਨਤਮਸਤਕ ਹੋਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼-ਵਿਦੇਸ਼ ਵਿਚ ਸ਼ਿਵ ਭਗਤਾਂ ਵੱਲੋਂ ਮਹਾਸ਼ਿਵਰਾਤਰੀ ਦਾ ਤਿਉਹਾਰ ਬਡ਼ੀ ਸਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੇਸ਼ ਵਿਦੇਸ਼ ਵਿਚ ਵੱਸਦੇ ਸਮੂਹ ਸ਼ਿਵ ਭਗਤ ਜਨਾ ਨੂੰ, ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਮਹਾਸ਼ਿਵਰਾਤਰੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਭਗਵਾਨ ਸੰਭੂ ਨਾਥ ਜੀ ਭਗਵਾਨ ਸ਼ਿਵ ਜੀ ਸਾਰਿਆਂ ਦੇ ਉੱਤੇ ਆਪਣੀ ਮਿਹਰ, ਕਿਰਪਾ ਬਣਾਈ ਰੱਖਣ।
ਉਨ੍ਹਾਂ ਦੱਸਿਆ ਕਿ ਉਹ ਅੱਜ ਸ਼ਿਵ ਮੰਦਰ ਪਿੰਡ ਅਵਾਨਕੋਟ ਵੀ ਮੱਥਾ ਟੇਕ ਕੇ ਆਏ ਹਨ। ਹੁਣ ਉਨ੍ਹਾਂ ਵੱਲੋਂ ਅੱਗੇ ਜਾ ਕੇ ਕੋਟਲਾ ਪਾਵਰ ਹਾਊਸ ਦੇ ਸ਼ਿਵ ਮੰਦਿਰ ਵਿਖੇ ਮੱਥਾ ਟੇਕਿਆ ਜਾਵੇਗਾ। ਇਸ ਤੋਂ ਬਾਅਦ ਉਹ ਅੱਗੇ ਆਪਣੇ ਹਲਕੇ ਦੇ ਵੱਖ ਵੱਖ ਮੰਦਿਰਾਂ ਵਿਚ ਜਾ ਕੇ ਨਤਮਸਤਕ ਹੋਣਗੇ ਅਤੇ ਲੋਕਾਂ ਨੂੰ ਮਹਾਸ਼ਿਵਰਾਤਰੀ ਦੀ ਵਧਾਈ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਕਮਿੱਕਰ ਸਿੰਘ ਡਾਢੀ ਚੇਅਰਮੈਨ ਮਾਰਕੀਟ ਕਮੇਟੀ, ਸਰਬਜੀਤ ਭਟੋਲੀ ਪ੍ਰਧਾਨ ਟਰੱਕ ਯੂਨੀਅਨ, ਜਸਵੀਰ ਸਿੰਘ ਰਾਣਾ ਜਿਲ੍ਹਾ ਸਪੋਰਟਸ ਵਿੰਗ ਪ੍ਰਧਾਨ, ਮਨੀਸ ਬਾਵਾ ਜ਼ਿਲ੍ਹਾ ਟ੍ਰਾਂਸਪੋਰਟ ਵਿੰਗ ਪ੍ਰਧਾਨ, ਗੁਰਮੀਤ ਸਿੰਘ ਟੀਨਾ ਸਾਬਕਾ ਸਰਪੰਚ, ਕਸ਼ਮੀਰਾ ਸਿੰਘ ਸਾਬਕਾ ਸਰਪੰਚ, ਗੁਰਪ੍ਰੀਤ ਅਰੋਡ਼ਾ, ਕੇਸਰ ਸਿੰਘ ਸੰਧੂ, ਜੁਝਾਰ ਸਿੰਘ ਆਸਪੁਰ, ਕੁਲਵੰਤ ਸਿੰਘ, ਪਰਕਾਸ਼ ਕੌਰ, ਪੰਡਿਤ ਅਸ਼ੋਕ ਸ਼ਾਰਦਾ, ਅਸ਼ੋਕ ਬੇਦੀ ਆਦਿ ਸਮੇਤ ਭਾਰੀ ਤਦਾਦ ਵਿਚ ਸ਼ਿਵ ਭਗਤ ਹਾਜ਼ਰ ਸਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਦਸੂਹਾ ਦੇ ਇਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ 'ਚ ਦਰਦਨਾਕ ਮੌਤ, ਇਕ ਸੀ 3 ਭੈਣਾਂ ਦਾ ਇਕਲੌਤਾ ਭਰਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਪਾਰਟੀ ਦੇ ਪ੍ਰਚਾਰ ਲਈ ਐੱਨ. ਆਰ. ਆਈ. ਹਰ ਸਟੇਟ ’ਚ ਪਹੁੰਚਣਗੇ : ਮਹਿੰਦਰ ਸਿੰਘ ਗਿਲਜੀਆਂ
NEXT STORY