ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਸਕੂਲੀ ਵਿਦਿਆਰਥੀ ਸਕੂਲ ਬੱਸ ਤੋਂ ਉਤਰਦੇ ਹੋਏ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿਚ ਵੇਖਿਆ ਜਾ ਸਕਦੀ ਹੈ ਕਿ ਸਕੂਲੀ ਬੱਚਾ ਬੱਸ ਤੋਂ ਉਤਰਦੇ ਸਾਰ ਹੀ ਦੂਜੀ ਦਿਸ਼ਾ ਤੋਂ ਆ ਰਹੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ ਵਿੱਚ ਆ ਜਾਂਦਾ ਹੈ।
ਇਹ ਵੀ ਪੜ੍ਹੋ: ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ? ISI ਦੀ ਛਤਰ-ਛਾਇਆ ਹੇਠ ਵੱਡੀ ਸਾਜ਼ਿਸ਼: 4 ਮਹੀਨੇ, 2 ਧਮਾਕੇ
ਗਨੀਮਤ ਇਹ ਰਹੀ ਕਿ ਬੱਚਾ ਸੁਰੱਖਿਅਤ ਹੈ। ਬੱਚੇ ਦਾ ਨਾਮ ਅਰਮਾਨ ਦੀਪ ਸਿੰਘ (9) ਪੁੱਤਰ ਕਮਲਜੀਤ ਸਿੰਘ ਵਾਸੀ ਪਿੰਡ ਬੱਸੀ ਕਿੱਕਰਾਂ ਹੈ। ਅਰਮਾਨ ਤੀਜੀ ਕਲਾਸ ਵਿੱਚ ਪੜ੍ਹਦਾ ਹੈ। ਪਰਿਵਾਰ ਨਾਲ ਰਾਬਤਾ ਕਰਨ 'ਤੇ ਪਤਾ ਲੱਗਾ ਹੈ ਕਿ ਬੱਚਾ ਬਿਲਕੁਲ ਸੁਰੱਖਿਅਤ ਹੈ ਅਤੇ ਉਸ ਨੂੰ ਸਿਰਫ਼ ਹਲਕੀਆਂ ਸੱਟਾਂ ਹੀ ਆਈਆਂ ਹਨ। ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਪਰਮਾਤਮਾ ਦੀ ਅਪਾਰ ਕਿਰਪਾ ਹੀ ਸੀ ਕਿ ਇੰਨੇ ਭਿਆਨਕ ਹਾਦਸੇ ਦੇ ਬਾਵਜੂਦ ਬੱਚੇ ਦੀ ਜਾਨ ਬਚ ਗਈ। ਉਨ੍ਹਾਂ ਕਿਹਾ ਕਿ ਸਾਡਾ ਬੱਚਾ ਹੁਣ ਖ਼ਤਰੇ ਤੋਂ ਬਾਹਰ ਹੈ ਪਰ ਉਹ ਵੀਡੀਓ ਵੇਖ ਕੇ ਅੱਜ ਵੀ ਰੂਹ ਕੰਬ ਜਾਂਦੀ ਹੈ।
ਹਾਲਾਂਕਿ ਬੱਚਾ ਸੁਰੱਖਿਅਤ ਹੈ ਪਰ ਇਸ ਘਟਨਾ ਨੇ ਸਕੂਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਕਈ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਇਹ ਹਾਦਸਾ ਸਕੂਲ ਦੀ ਨਲਾਇਕੀ ਕਾਰਨ ਵਾਪਰਿਆ ਹੈ।
ਇਹ ਵੀ ਪੜ੍ਹੋ: ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ ਮੁਲਜ਼ਮ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ
ਪਰਿਵਾਰ ਅਨੁਸਾਰ ਬੱਸ 'ਚ ਲੋੜੀਂਦਾ ਸਟਾਫ਼ ਤਾਇਨਾਤ ਨਹੀਂ ਸੀ। ਨਿਯਮਾਂ ਅਨੁਸਾਰ ਬੱਚੇ ਨੂੰ ਸੜਕ 'ਤੇ ਉਤਾਰਨ ਦੀ ਬਜਾਏ ਘਰ ਦੇ ਗੇਟ ਦੇ ਅੰਦਰ ਜਾਂ ਸੁਰੱਖਿਅਤ ਤਰੀਕੇ ਨਾਲ ਉਤਾਰਿਆ ਜਾਣਾ ਚਾਹੀਦਾ ਸੀ। ਜੇਕਰ ਕੋਈ ਹੈਲਪਰ ਬੱਚੇ ਦਾ ਹੱਥ ਫੜ ਕੇ ਉਸ ਨੂੰ ਉਤਾਰਦਾ ਤਾਂ ਇਹ ਹਾਦਸਾ ਕਦੇ ਨਾ ਵਾਪਰਦਾ।
ਵਾਇਰਲ ਵੀਡੀਓ ਤੋਂ ਬਾਅਦ ਇਲਾਕਾ ਨਿਵਾਸੀਆਂ ਅਤੇ ਬੱਚਿਆਂ ਦੇ ਮਾਪਿਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਸਕੂਲ ਬੱਸਾਂ 'ਚ ਸੁਰੱਖਿਆ ਸਟਾਫ਼ ਅਤੇ ਹੈਲਪਰਾਂ ਦੀ ਮੌਜੂਦਗੀ ਲਾਜ਼ਮੀ ਕੀਤੀ ਜਾਵੇ। ਸਿੱਖਿਆ ਵਿਭਾਗ ਅਤੇ ਟ੍ਰੈਫਿਕ ਪੁਲਸ ਅਜਿਹੇ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਕਰੇ ਜੋ ਬੱਚਿਆਂ ਦੀ ਜਾਨ ਜ਼ੋਖਮ ਵਿੱਚ ਪਾਉਂਦੇ ਹਨ। ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ ਸੀ ਪਾਕਿਸਤਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼ ਹਵਾਵਾਂ ਤੇ ਬਾਰਿਸ਼ ਦੀ ਸੰਭਾਵਨਾ
NEXT STORY