ਜਲੰਧਰ (ਖੁਰਾਣਾ)–ਨਗਰ ਨਿਗਮ ਜਲੰਧਰ ਵੱਲੋਂ ਬਕਾਇਆ ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਵਸੂਲੀ ਲਈ ਜ਼ੋਨ ਨੰਬਰ 2 ਵਿਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਕਾਰਵਾਈ ਮੇਅਰ ਵਿਨੀਤ ਧੀਰ, ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਸੰਯੁਕਤ ਕਮਿਸ਼ਨਰ ਡਾ. ਮਨਦੀਪ ਕੌਰ ਦੇ ਨਿਰਦੇਸ਼ਾਂ 'ਤੇ ਕੀਤੀ ਗਈ।
ਅਸਟੇਟ ਆਫਿਸਰ-ਕਮ-ਚੀਫ਼ ਟੈਕਸ ਕੁਲੈਕਟਰ ਅਸ਼ਵਨੀ ਗਿੱਲ ਅਤੇ ਵਾਟਰ ਰੇਟ ਸੁਪਰਿੰਟੈਂਡੈਂਟ ਹਰਪ੍ਰੀਤ ਵਾਲੀਆ ਦੀ ਦੇਖ-ਰੇਖ ਵਿਚ ਕੀਤੀ ਗਈ ਇਸ ਕਾਰਵਾਈ ਦੌਰਾਨ ਨਿਗਮ ਦੀ ਟੀਮ ਨੇ ਬਕਾਇਆ ਬਿੱਲ ਜਮ੍ਹਾ ਨਾ ਕਰਵਾਉਣ ਵਾਲੇ ਪ੍ਰਾਪਰਟੀ ਮਾਲਕਾਂ ਦੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟੇ। ਇਸ ਦੌਰਾਨ ਡਿਫਾਲਟਰਾਂ ਵੱਲੋਂ ਕੁੱਲ੍ਹ 1.21 ਲੱਖ ਰੁਪਏ ਦੀ ਰਾਸ਼ੀ ਜਮ੍ਹਾ ਕਰਵਾਈ ਗਈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼ ਤੋਂ ਪੈ ਸਕਦੇ ਮੀਂਹ
ਇਸ ਤੋਂ ਇਲਾਵਾ ਬਾਕੀ ਡਿਫਾਲਟਰਾਂ ਨੂੰ ਜਲਦ ਬਿੱਲ ਜਮ੍ਹਾ ਕਰਵਾਉਣ ਦੀ ਚਿਤਾਵਨੀ ਦਿੱਤੀ ਗਈ। ਕੁਝ ਖ਼ਪਤਕਾਰਾਂ ਨੇ ਇਕ ਹਫ਼ਤੇ ਅੰਦਰ ਬਕਾਇਆ ਰਾਸ਼ੀ ਜਮ੍ਹਾ ਕਰਵਾਉਣ ਦਾ ਸਮਾਂ ਮੰਗਿਆ। ਇਸ ਮੁਹਿੰਮ ਨੂੰ ਜ਼ੋਨ ਨੰਬਰ 2 ਦੇ ਏਰੀਆ ਇੰਚਾਰਜ ਇੰਸ. ਰਾਜਿੰਦਰਪਾਲ ਸਿੰਘ, ਕਰੁਣ ਧੀਰ, ਅਨਵਰ, ਨਵੀਨ ਕੁਮਾਰ, ਮੁਕੇਸ਼ ਅਤੇ ਗੁਰਦੀਪ ਨੇ ਅਮਲੀਜਾਮਾ ਪਹਿਨਾਇਆ। ਨਿਗਮ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਕਾਇਆ ਪਾਣੀ ਅਤੇ ਸੀਵਰੇਜ ਬਿੱਲ ਸਮੇਂ ’ਤੇ ਜਮ੍ਹਾ ਕਰਵਾਉਣ ਤਾਂ ਜੋ ਕੁਨੈਕਸ਼ਨ ਕੱਟਣ ਵਰਗੀ ਕਾਰਵਾਈ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ: LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ ਰਿਪੋਰਟ ਦੇਣ ਲਈ ਕਿਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ: ਪਰਮਜੀਤ ਸਰਨਾ
NEXT STORY