ਰੂਪਨਗਰ, (ਵਿਜੇ ਸ਼ਰਮਾ)- ਅੱਜ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਉਪਲਬੱਧ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਐਗਰੀਕਲਚਰ ਵਿਭਾਗ ਦੇ ਅਧਿਕਾਰੀਆਂ ਅਤੇ ਰਿਟੇਲਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਰੋਪੜ ਜ਼ਿਲ੍ਹੇ ਵਿੱਚ ਸਰਕਾਰੀ ਸਬਸਿਡੀ ਵਾਲੀ ਡੀ.ਏ.ਪੀ. ਅਤੇ ਯੂਰੀਆ ਖਾਦ ਦੇ ਨਾਲ ਸਲਫਰ, ਪੋਲਿਹਲਾਈਡ ਅਤੇ ਪੀ.ਡੀ.ਐਮ ਵਰਗੇ ਹੋਰ ਉਤਪਾਦ ਜ਼ਬਰਦਸਤੀ ਵਿਕਰੀ ਕਰਨ ਵਾਲੇ ਵੱਡੇ ਡਿਸਟ੍ਰੀਬਿਊਟਰਾਂ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਹਦਾਇਤ ਅਨੁਸਾਰ ਕਿਸੇ ਵੀ ਡਿਸਟ੍ਰੀਬਿਊਟਰ ਵੱਲੋਂ ਕਿਸਾਨਾਂ ਨੂੰ ਧੋਖਾ ਦੇਣ ਜਾਂ ਮਜ਼ਬੂਰ ਕਰਨ ਦੀ ਸੂਰਤ ਵਿੱਚ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਖਿਲਾਫ ਤੁਰੰਤ ਪਰਚਾ ਦਰਜ ਕੀਤਾ ਜਾਵੇਗਾ।
ਅਧਿਕਾਰੀਆਂ ਨੇ ਕਿਹਾ ਕਿ ਰੋਪੜ ਸਮੇਤ ਆਲੇ ਦੁਆਲੇ ਦੇ ਖੇਤਰਾਂ ਵਿੱਚ ਖਾਦਾਂ ਦੀ ਖਰੀਦ ਸਮੇਂ ਕਿਸਾਨਾਂ ਨਾਲ ਇਹ ਵਿਵਹਾਰ ਕਈ ਵਾਰੀ ਹੋਇਆ ਹੈ ਜਿਸ ਨਾਲ ਕਿਸਾਨਾਂ ਨੂੰ ਜ਼ਬਰਦਸਤੀ ਹੋਰ ਉਤਪਾਦ ਵੀ ਖਰੀਦਣੇ ਪੈਂਦੇ ਹਨ। ਇਸ ਚਾਲ ਤੋਂ ਕਿਸਾਨਾਂ ਦੀ ਲੁੱਟ ਹੋਣ ਦੇ ਨਾਲ-ਨਾਲ ਸਰਕਾਰੀ ਖਾਦਾਂ ਦੀ ਨਿਆਂਪੂਰਕ ਵੰਡ 'ਤੇ ਵੀ ਸਵਾਲ ਉਠ ਰਹੇ ਹਨ।
ਪੰਜਾਬ ਦੇ ਮੌਸਮ ਦੀ ਪੜ੍ਹੋ Latest ਅਪਡੇਟ, ਜਾਣੋ 17 ਅਕਤੂਬਰ ਤੱਕ ਕਿਹੋ ਜਿਹਾ ਰਹੇਗਾ ਮੌਸਮ
NEXT STORY