ਬੀਣੇਵਾਲ/ਹੁਸ਼ਿਆਰਪੁਰ (ਵਰਿੰਦਰ ਪੰਡਿਤ, ਬ੍ਰਹਮਪੁਰੀ)- ਥਾਣਾ ਗੜ੍ਹਸ਼ੰਕਰ 'ਚ ਪੈਂਦੇ ਬੀਣੇਵਾਲ ਇਲਾਕੇ 'ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਉਰਫ਼ ਗਨੀ ਪੁੱਤਰ ਦਿਲਬਾਗ ਸਿੰਘ ਵਾਸੀ ਭਵਾਨੀਪੁਰ ਮਜਾਰੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ

ਜਾਣਕਾਰੀ ਮੁਤਾਬਕ ਮਨਜੀਤ ਸਿੰਘ ਗਨੀ ਗਦੀਵਾਲ ਪੈਟਰੋਲ ਪੰਪ ਨੇੜੇ ਆਪਣੇ ਦੋਸਤ ਸੂਰਜ ਨਾਲ ਖੜ੍ਹਾ ਸੀ। ਇਸ ਦੌਰਾਨ ਇਕ ਇਨੋਵਾ ਕਾਰ 'ਚ ਆਏ ਨੌਜਵਾਨਾਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਕੁਝ ਸਮੇਂ ਬਾਅਦ ਜ਼ਖ਼ਮੀ ਹਾਲਤ ਵਿਚ ਸ਼ੀਲਾ ਦੇਵੀ ਸਕੂਲ ਨੇੜੇ ਸੜਕ 'ਤੇ ਸੁੱਟ ਕੇ ਫ਼ਰਾਰ ਹੋ ਗਏ। ਬਾਅਦ ਵਿਚ ਰਾਹਗੀਰਾਂ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀਆਂ ਲੱਤਾਂ 'ਤੇ ਗੋਲ਼ੀਆਂ ਦੇ ਅਤੇ ਸਿਰ 'ਚ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਦੱਸੇ ਜਾ ਰਹੇ ਹਨ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਾਰਦਾਤ ਦੌਰਾਨ ਗੋਲ਼ੀਆਂ ਚੱਲਣ ਦੇ ਖ਼ਦਸ਼ੇ ਬਾਰੇ ਡਾਕਟਰਾਂ ਦਾ ਕਹਿਣਾ ਹੈ ਕਿ ਅਸਲ ਸੱਚਾਈ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਸੂਤਰਾਂ ਮੁਤਾਬਕ ਇਸ ਵਾਰਦਾਤ ਦੇ ਪਿੱਛੇ ਆਪਸੀ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਮ੍ਰਿਤਕ ਮਨਜੀਤ ਸਿੰਘ ਗਨੀ ਖ਼ੁਦ ਵੀ ਕੁਝ ਮਹੀਨੇ ਪਹਿਲਾਂ ਹੀ ਕੁੱਟਮਾਰ ਦੇ ਇਕ ਮਾਮਲੇ 'ਚ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਕਤਲ ਦੀ ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ 'ਚ ਸਹਿਮ ਅਤੇ ਤਣਾਅ ਦਾ ਮਾਹੌਲ ਬਣ ਗਿਆ ਹੈ। ਸਥਾਨਕ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਸਕਾਰਪੀਓ ਗੱਡੀ ਦੇ ਨੰਬਰ ਦੇ ਆਧਾਰ 'ਤੇ ਮੁਲਜ਼ਮਾਂ ਦੀ ਪੈੜ ਨੱਪਣ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ ਸਵਾਰ, 1 ਦੀ ਮੌਤ
NEXT STORY