ਟਾਂਡਾ ਉੜਮੁੜ (ਪੰਡਿਤ, ਮੋਮੀ, ਕੁਲਦੀਸ਼)— ਟਾਂਡਾ ਪੁਲਸ ਦੀ ਟੀਮ ਨੇ ਟਾਂਡਾ ਖੱਖ ਰੋਡ 'ਤੇ ਕਾਰ ਸਵਾਰਾਂ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਜਾਅਲੀ ਕਰੰਸੀ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਨਵਜੋਤ ਸਿੰਘ ਮਾਹਲ ਅਤੇ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਇਹ ਸਫ਼ਲਤਾ ਹਾਸਲ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ: ਪੁਲਸ ਲਾਈਨ 'ਚ ਵੱਡੀ ਵਾਰਦਾਤ, ਗੋਲੀ ਲੱਗਣ ਨਾਲ ASI ਦੀ ਮੌਤ
ਥਾਣਾ ਮੁਖੀ ਨੇ ਦੱਸਿਆ ਕਿ ਐੱਸ. ਆਈ. ਪਰਵਿੰਦਰਜੀਤ ਪਾਲ ਸਿੰਘ, ਥਾਣੇਦਾਰ ਗੁਰਮੀਤ ਸਿੰਘ, ਜੀਵਨ ਲਾਲ ਅਤੇ ਪਰਮਜੀਤ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਸੱਤੀ ਪੁੱਤਰ ਸੁਰਜੀਤ ਸਿੰਘ ਨਿਵਾਸੀ ਪਨਿਆੜ (ਦੀਨਾਨਗਰ) ਗੁਰਦਾਸਪੁਰ, ਬਲਵਿੰਦਰ ਕੁਮਾਰ ਪੁੱਤਰ ਬਚਨ ਨਿਵਾਸੀ ਮਾਜਰਾ (ਡਮਟਾਲ) ਕਾਂਗੜਾ ਅਤੇ ਜੋਤੀ ਰਾਣੀ ਪੁੱਤਰੀ ਤਿਲਕ ਰਾਜ ਨਿਵਾਸੀ ਗੰਨਾ ਪਿੰਡ ਫਿਲੌਰ ਦੇ ਰੂਪ 'ਚ ਹੋਈ ਹੈ।
ਇਹ ਵੀ ਪੜ੍ਹੋ: ਫਗਵਾੜਾ: ਜੀਜੇ ਨੇ ਸਹੁਰੇ ਘਰ ਆ ਕੇ ਸਾਲੀ ਦਾ ਕੀਤਾ ਕਤਲ, ਪਿੱਛੋਂ ਖ਼ੁਦ ਨੂੰ ਵੀ ਇੰਝ ਲਾਇਆ ਮੌਤ ਦੇ ਗਲੇ
ਉਨ੍ਹਾਂ ਦੱਸਿਆ ਕਿ ਜਦੋਂ ਟਾਂਡਾ ਪੁਲਸ ਦੀ ਇਹ ਟੀਮ ਟਾਂਡਾ ਖੱਖ ਰੋਡ 'ਤੇ ਗਸ਼ਤ ਕਰ ਰਹੀ ਸੀ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਵੱਡੀ ਮਾਤਰਾ 'ਚ ਹੈਰੋਇਨ ਅਤੇ ਜਾਅਲੀ ਕਰੰਸੀ ਸਪਲਾਈ ਕਰਨ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਜਲੰਧਰ ਵੱਲੋਂ ਆ ਰਹੇ ਹਨ।ਸੂਚਨਾ ਦੇ ਆਧਾਰ 'ਤੇ ਟਾਂਡਾ ਪੁਲਸ ਦੀ ਟੀਮ ਨੇ ਪਿੰਡ ਦਸਮੇਸ਼ ਨਗਰ ਦੇ ਬਸਤੀ ਅੰਮ੍ਰਿਤਸਰੀਆ ਮੋੜ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਸਵਿਫਟ ਕਾਰ ਵਿਚ ਸਵਾਰ ਹੋ ਕੇ ਆ ਰਹੇ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਸਤਨਾਮ ਸਿੰਘ ਸੱਤੀ ਅਤੇ ਬਲਵਿੰਦਰ ਕੁਮਾਰ ਦੇ ਕਬਜ਼ੇ ਵਿਚੋਂ 40-40 ਗ੍ਰਾਮ ਹੈਰੋਇਨ ਅਤੇ ਜੋਤੀ ਰਾਣੀ ਦੇ ਕਬਜ਼ੇ ਵਿਚੋਂ 55 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੇ ਨਾਲ ਹੀ ਕਾਰ ਵਿਚੋਂ 30 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਅਤੇ 33 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ।
ਇਹ ਵੀ ਪੜ੍ਹੋ: ਜਲੰਧਰ ਦੀ ਬਹਾਦਰ ਕੁਸੁਮ ਨੂੰ ਅਕਾਲੀ ਦਲ ਨੇ ਕੀਤਾ ਸਨਮਾਨਤ, ਪੰਜਾਬ ਸਰਕਾਰ ਨੂੰ ਕੀਤੀ ਵੱਡੀ ਅਪੀਲ (ਵੀਡੀਓ)
ਪੁਲਸ ਨੇ ਮੁਲਜ਼ਮਾਂ ਨੂੰ ਹੈਰੋਇਨ ਅਤੇ ਜਾਅਲੀ ਕਰੰਸੀ ਸਮੇਤ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਐਕਟ ਅਤੇ ਜਾਅਲੀ ਕਰੰਸੀ ਸਬੰਧੀ ਆਈ. ਪੀ. ਸੀ. ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਤੋਂ ਇਸ ਗੋਰਖ ਧੰਦੇ ਦੇ ਨੈੱਟਵਰਕ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਮੰਗਲੀਕ ਹੋਣ 'ਤੇ ਸਹੁਰਿਆਂ ਤੋਂ ਮਿਲੇ ਅਜਿਹੇ ਤਾਅਨੇ ਕਿ ਮਜਬੂਰ ਹੋ ਕੁੜੀ ਨੇ ਚੁੱਕਿਆ ਹੈਰਾਨ ਕਰਦਾ ਕਦਮ
ਜਲੰਧਰ ਦੀ ਬਹਾਦਰ ਕੁਸੁਮ ਨੂੰ ਅਕਾਲੀ ਦਲ ਨੇ ਕੀਤਾ ਸਨਮਾਨਤ, ਪੰਜਾਬ ਸਰਕਾਰ ਨੂੰ ਕੀਤੀ ਵੱਡੀ ਅਪੀਲ (ਵੀਡੀਓ)
NEXT STORY