ਨਵਾਂਸ਼ਹਿਰ (ਮਨੋਰੰਜਨ)— ਥਾਣਾ ਬੰਗਾ ਸਿਟੀ ਪੁਲਿ ਸਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸ ਦੇ ਕੋਲੋ ਨਸ਼ੇ ਦੇ ਤੌਰ 'ਤੇ ਪ੍ਰਯੋਗ ਹੋਣ ਵਾਲੇ 24 ਨਸ਼ੀਲੇ ਟੀਕੇ ਬਰਾਮਦ ਕੀਤੇ। ਪੁਲਸ ਨੇ ਕਥਿਤ ਆਰੋਪੀ ਨੌਜਵਾਨ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗੁਵਾਈ 'ਚ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਇਕ ਵਿਆਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾ ਉਸ ਦੇ ਕੋਲੋ 12 ਟੀਕੇ ਬੂਪਰੋਨੋਰਫਿਨ ਅਤੇ 12 ਟੀਕੇ ਏਬਲ ਦੇ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਛਾਣ ਅੰਕੁਸ਼ ਕੁਮਾਰ ਦੇ ਰੂਪ 'ਚ ਹੋਈ ਹੈ। ਪੁਲਸ ਨੇ ਕਥਿਤ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰਕੇ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਅੱਧਾ ਕਿਲੋ ਹੈਰੋਇਨ ਤੇ 530 ਗ੍ਰਾਮ ਨਸ਼ੀਲੇ ਪਾਊਡਰ ਸਣੇ 3 ਨਸ਼ਾ ਤਸਕਰ ਕਾਬੂ
NEXT STORY