ਨਵਾਂਸ਼ਹਿਰ (ਮਨੋਰੰਜਨ)— ਬਲਾਚੌਰ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕੋਲੋ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਕਥਿਤ ਦੋਸ਼ੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗੁਵਾਈ ਵਿੱਚ ਪੁਲਸ ਪਾਰਟੀ ਗੁਲਪੁਰ ਦੇ ਵੱਲ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਇਕ ਵਿਅਕਤੀ ਆਪਣੇ ਹੱਥ ਵਿੱਚ ਲਿਫ਼ਾਫ਼ਾ ਲੈ ਕੇ ਆਉਂਦਾ ਵਿਖਾਈ ਦਿੱਤਾ ਅਤੇ ਜੋ ਪੁਲਸ ਪਾਰਟੀ ਨੂੰ ਵੇਖ ਕੇ ਲਿਫ਼ਾਫ਼ੇ ਸੜਕ ਦੇ ਕਿਨਾਰੇ ਸੁੱਟ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਆਕਤੀ ਨੂੰ ਕਾਬੂ ਕਰ ਲਿਆ। ਜਦੋਂ ਉਸ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ 'ਚ 15 ਪੱਤੇ ਬੈਕਲਮ, 9 ਪੱਤੇ ਏਲਪਰਾਸੇਫ, ਕੁਲ 240 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਸੁਰਿੰਦਰ ਪਾਲ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਅਕਾਲੀ ਵਰਕਰ ਦੀ ਹਾਦਸੇ 'ਚ ਮੌਤ
ਇਹ ਵੀ ਪੜ੍ਹੋ: ਜੀਜੇ ਦਾ ਰੂਹ ਕੰਬਾਊ ਕਾਰਾ, ਦਾਤਰ ਨਾਲ ਗਲਾ ਵੱਢ ਕੇ ਸਕੇ ਸਾਲੇ ਨੂੰ ਦਿੱਤੀ ਬੇਰਹਿਮ ਮੌਤ
ਜਲੰਧਰ: ਚੌਕੀਦਾਰ ਦੇ ਕਤਲ ਦੀ ਸੁਲਝੀ ਗੁੱਥੀ, ਦੋ ਨਾਬਾਲਗ ਸਣੇ 3 ਮੁਲਜ਼ਮ ਗ੍ਰਿਫ਼ਤਾਰ
NEXT STORY