ਸੁਲਤਾਨਪੁਰ ਲੋਧੀ (ਸੋਢੀ, ਧੀਰ)-ਥਾਣਾ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਬਬਨਦੀਪ ਸਿੰਘ ਲੁਬਾਣਾ ਅਤੇ ਐੱਸ. ਐੱਚ. ਓ. ਲਖਵਿੰਦਰ ਸਿੰਘ ਥਿੰਦ ਦੀ ਅਗਵਾਈ ਹੇਠਾਂ ਪੁਲਸ ਪਾਰਟੀ ਵੱਲੋਂ ਨਾਜਾਇਜ਼ ਸ਼ਰਾਬ ਦੀ ਚਾਲੂ ਭੱਠੀ ਅਤੇ ਸ਼ਰਾਬ ਕੱਢਦੇ 1 ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ੇਰੇ ਨਿਗਰਾਨੀ ਸ਼੍ਰੀ ਰਮਨਿੰਦਰ ਸਿੰਘ ਐੱਸ. ਪੀ. ਡੀ. ਕਪੂਰਥਲਾ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਵੱਡੀ ਮੁਹਿੰਮ ਛੇੜੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਮੂੰਹ ਢੱਕ ਕੇ ਵਾਹਨ ਚਲਾਉਣ ਵਾਲੇ ਹੋ ਜਾਣ ਸਾਵਧਾਨ, ਜਾਰੀ ਹੋਏ ਸਖ਼ਤ ਹੁਕਮ
ਮੁਹਿੰਮ ਤਹਿਤ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਹਾਸਲ ਹੋਈ, ਜਦੋਂ ਐੱਸ. ਐੱਚ. ਓ. ਲਖਵਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਏ. ਐੱਸ. ਆਈ. ਗੁਰਮੇਜ ਸਿੰਘ ਚੌਕੀ ਮੋਠਾਂਵਾਲ ਨੇ ਮੁਖਬਰ ਖਾਸ ਦੀ ਇਤਲਾਹ ’ਤੇ ਸਵਰਨ ਸਿੰਘ ਉਰਫ਼ ਸਵਰਨਾ ਪੁੱਤਰ ਸੱਜਣ ਸਿੰਘ ਵਾਸੀ ਲਾਟੀਆਂਵਾਲ ਨੂੰ ਸ਼ਰਾਬ ਦੀ ਚਾਲੂ ਭੱਠੀ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਮੌਕੇ ਤੋਂ 200 ਲਿਟਰ ਲਾਹਣ, 26250 ਮਿਲੀ ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਸ ਨੇ ਜ਼ਮੀਨੀ ਪੱਧਰ ’ਤੇ ਛੇੜੀ ਜੰਗ, DGP ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਰਾਮਲੀਲਾ ਦੀ ਸਟੇਜ 'ਤੇ ਅਚਾਨਕ ਲੱਗੀ ਅੱਗ, ਸਾਉਂਡ ਸਿਸਟਮ ਹੋਇਆ ਸੜ ਕੇ ਸੁਆਹ
NEXT STORY