ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ )-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਸਹਿਬਾਜ਼ਪੁਰ ਮੋੜ ਨੇੜੇ 1 ਵਿਅਕਤੀ ਨੂੰ ਨਸ਼ੇ ਵਾਲੀਆਂ 130 ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ. ਜਗਦੀਪ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਅਸ਼ਰਫ ਖਾਨ ਉਰਫ਼ ਮਿੰਟੂ ਪੁੱਤਰ ਸਦੀਕ ਵਾਸੀ ਮਿਰਜਾਪੁਰ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਣੇ ਕਾਬੂ ਕੀਤਾ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਗੋਲ਼ੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ
NEXT STORY