ਕਪੂਰਥਲਾ (ਮਹਾਜਨ, ਭੂਸ਼ਣ, ਮਲਹੋਤਰਾ)-ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਵਿਸ਼ੇਸ਼ ਮੁਹਿੰਮ ਦੌਰਾਨ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਵਿਦੇਸ਼ੀ ਪਿਸਤੌਲ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਖ਼ਿਲਾਫ਼ ਥਾਣਾ ਸਦਰ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਹੁਕਮਾਂ 'ਤੇ ਜ਼ਿਲ੍ਹਾ ਪੱਧਰੀ ਅਪਰਾਧ ਵਿਰੋਧੀ ਮੁਹਿੰਮ ਤਹਿਤ ਥਾਣਾ ਸਦਰ ਦੇ ਏ. ਐੱਸ. ਆਈ. ਗੁਰਮੀਤ ਸਿੰਘ ਆਪਣੀ ਪੁਲਸ ਟੀਮ ਦੇ ਨਾਲ ਪਿੰਡ ਰਜ਼ਾਪੁਰ ਤੋਂ ਸਿੱਧਵਾਂ ਦੋਨਾਂ ਵੱਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਨੂੰ ਸਿੱਧਵਾਂ ਦੋਨਾਂ ਸਟੇਡੀਅਮ ਦੇ ਨੇੜੇ ਪੈਦਲ ਆਉਂਦਾ ਵਿਖਾਈ ਦਿੱਤਾ। ਪੁਲਸ ਨੂੰ ਵੇਖ ਕੇ ਉਹ ਡਰ ਗਿਆ ਅਤੇ ਪਿੱਛੇ ਮੁੜ ਕੇ ਭੱਜਣ ਲੱਗ ਪਿਆ। ਸ਼ੱਕ ਦੇ ਆਧਾਰ ’ਤੇ ਕਾਰਵਾਈ ਕਰਦੇ ਪੁਲਸ ਟੀਮ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ! ਮਿੰਟਾਂ 'ਚ ਮਚੀ ਹਫ਼ੜਾ-ਦਫ਼ੜੀ, ਖੇਤਾਂ ਵੱਲ ਭੱਜੇ ਲੋਕ
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੀ ਪਛਾਣ ਹਰਜਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਸਿੱਧਵਾਂ ਦੋਨਾ ਵਜੋਂ ਕਰਵਾਈ। ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਪੁਲਸ ਨੇ ਇਕ ਆਸਟ੍ਰੇਲੀਆ ਮੇਡ ਗਲੌਕ ਪਿਸਤੌਲ, ਇਕ ਮੈਗਜ਼ੀਨ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਜਿਸ ਦੇ ਆਧਾਰ 'ਤੇ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਕਪੂਰਥਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਅਤੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਦੋ ਦਿਨਾਂ ਦੀ ਪੁਲਸ ਹਿਰਾਸਤ ਵਿਚ ਭੇਜ ਦਿੱਤਾ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਤੋਂ ਹੋਰ ਵੀ ਸਨਸਨੀਖੇਜ਼ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਵੇਖੋ List
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ! ਮਿੰਟਾਂ 'ਚ ਮਚੀ ਹਫ਼ੜਾ-ਦਫ਼ੜੀ, ਖੇਤਾਂ ਵੱਲ ਭੱਜੇ ਲੋਕ
NEXT STORY