ਜਲੰਧਰ— ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਮਹਿਤਪੁਰ ਜ਼ਿਲਾ ਜਲੰਧਰ ਦਿਹਾਤੀ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ 5 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਲਖਵੀਰ ਸਿੰਘ ਪੀ. ਪੀ. ਐੱਸ, ਉੱਪ ਪੁਲਸ ਕਪਤਾਨ ਸਬ-ਡਿਵੀਜ਼ਨ ਸ਼ਾਹਕੋਟ ਜੀ ਨੇ ਦੱਸਿਆ ਕਿ ਮੁੱਖ ਅਫਸਰ ਸੁਰਿੰਦਰ ਕੁਮਾਰ ਥਾਣਾ ਮਹਿਤਪੁਰ ਦੀਆਂ ਹਦਾਇਤਾਂ ਅਨੁਸਾਰ ਦੌਰਾਨ ਗਸ਼ਤ ਐੱਸ. ਆਈ. ਸੁਰਜੀਤ ਸਿੰਘ ਥਾਣਾ ਮਹਿਤਪੁਰ ਅਤੇ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਪੁਲਸ ਟੀਮ ਨੇ ਮੁਖਬਰ ਦੀ ਇਤਲਾਹ 'ਤੇ ਬੀਤੇ ਦਿਨ ਚੌਕ ਪਿੰਡ ਅਵਾਣ ਖਾਲਸਾ ਥਾਣਾ ਮਹਿਤਪੁਰ ਤੋਂ ਬਲਵੀਰ ਸਿੰਘ ਉਰਫ ਸੁੱਖਾ ਪੁੱਤਰ ਜਰਨੈਲ ਸਿੰਘ ਵਾਸੀ ਉਮਰੇਵਾਲ ਨੂੰ ਕਾਬੂ ਕੀਤਾ। ਇਸ ਦੌਰਾਨ ਤਲਾਸ਼ੀ ਲੈਣ 'ਤੇ ਉਕਤ ਮੁਲਜ਼ਮ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮਹਿਤਪੁਰ ਪੁਲਸ ਨੇ ਮੁਲਜ਼ਮ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਇਲਾਵਾ ਬੀਤੇ ਦਿਨ ਹੀ ਥਾਣਾ ਮਹਿਤਪੁਰ 'ਚੋਂ ਪੀ. ਓ. ਮੁਲਜ਼ਮ ਤਰਸੇਮ ਸਿੰਘ ਪੁੱਤਰ ਰਤਨ ਸਿੰਘ ਵਾਸੀ ਬਾਂਗੀਵਾਲ ਥਾਣਾ ਮਹਿਤਪੁਰ ਨੂੰ ਏ. ਐੱਸ. ਆਈ. ਤੀਰਥ ਰਾਮ ਥਾਣਾ ਮਹਿਤਪੁਰ ਨੇ ਗ੍ਰਿ੍ਰਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਸੀ।
ਦੱਸਣਯੋਗ ਹੈ ਕਿ ਥਾਣਾ ਮਹਿਤਪੁਰ ਦੀ ਪੁਲਸ ਨੇ ਪਿਛਲੇ ਕੁਝ ਦਿਨਾਂ 'ਚ ਵੱਖ-ਵੱਖ ਨਸ਼ਾ ਤਸਕਰਾਂ ਨੂੰ ਕਾਬ ਕਰਕੇ ਉਨ੍ਹਾਂ ਕੋਲੋਂ ਵੱਖ-ਵੱਖ ਕਿਸਮ ਦਾ ਨਸ਼ਾ ਬਰਾਮਦ ਕੀਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਮੁਕੱਦਮੇ ਦਰਜ ਕੀਤੇ ਹਨ। ਵੱਖ-ਵੱਖ ਦੋਸ਼ਾਂ 'ਚ 20 ਭਗੋੜੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ।
ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ
NEXT STORY