ਨਵਾਂਸ਼ਹਿਰ (ਤ੍ਰਿਪਾਠੀ)- ਬਲਾਚੌਰ ਸਿਟੀ ਪੁਲਸ ਨੇ 4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਏ. ਐੱਸ. ਆਈ. ਭੂਸ਼ਣ ਲਾਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਭਾਲ ਕਰ ਰਹੀ ਸੀ ਤਾਂ ਉਹ ਬਲਾਚੌਰ ਦੇ ਮੁੱਖ ਚੌਕ ਤੋਂ ਜਗਤਪੁਰ ਵੱਲ ਜਾ ਰਹੇ ਸਨ।
ਇਹ ਵੀ ਪੜ੍ਹੋ: ਮਾਨਸਾ ਮੋਰਚੇ 'ਚ ਪਹੁੰਚੇ The Great Khali, ਪਰਵਿੰਦਰ ਝੋਟੇ ਦੀ ਮਾਂ ਨਾਲ ਦੁੱਖ਼ ਕੀਤਾ ਸਾਂਝਾ
ਇਸ ਦੌਰਾਨ ਉਨ੍ਹਾਂ ਨੇ ਸਾਹਮਣੇ ਤੋਂ ਇਕ ਵਿਅਕਤੀ ਨੂੰ ਆਉਂਦੇ ਵੇਖਿਆ। ਪੁਲਸ ਨੂੰ ਵੇਖ ਕੇ ਉਹ ਵਿਅਕਤੀ ਘਬਰਾ ਗਿਆ ਉਸਨੇ ਆਪਣੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢਿਆ, ਉਸ ਨੂੰ ਨੇੜੇ ਦੀ ਬਨਸਪਤੀ (ਘਾਹ-ਫੂਸ) ਵਿਚ ਸੁੱਟ ਦਿੱਤਾ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਟੀਮ ਨੇ ਉਸਨੂੰ ਕਾਬੂ ਕਰ ਲਿਆ ਅਤੇ ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣੇਦਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਵਿਸ਼ਾਲ ਪੁੱਤਰ ਦਵਿੰਦਰ ਸਿੰਘ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ ਕਾਂਗਰਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਸ਼ਿਆਰਪੁਰ ਜ਼ਿਲ੍ਹੇ 'ਚ ਸਾਈਬਰ ਠੱਗਾਂ ਦਾ ਬੋਲਬਾਲਾ: ਅਧਿਆਪਕਾ ਤੇ ਕਾਰੀਗਰ ਨਾਲ ਲੱਖਾਂ ਰੁਪਏ ਦੀ ਆਨਲਾਈਨ ਠੱਗੀ
NEXT STORY