ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਮੂਨਕਾ ਦੇ ਰੇਲਵੇ ਫਾਟਕ ਨੇੜਿਓਂ ਸਕੂਟਰੀ ਸਵਾਰ 1 ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਨਰੇਸ਼ ਕੁਮਾਰ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
ਉਨ੍ਹਾਂ ਦੱਸਿਆ ਕਿ ਜਦੋਂ ਟੀਮ ਖੁੱਡਾ ਪਿੰਡ ਵੱਲ ਗਸ਼ਤ ਕਰ ਰਹੀ ਸੀ ਤਾਂ ਮੂਨਕਾ ਫਾਟਕ ਨੇੜੇ ਸਚਿਨ ਨਾਹਰ ਪੁੱਤਰ ਸਤਪਾਲ ਵਾਸੀ ਮੂਨਕ ਕਲਾ ਨੂੰ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ | ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਸ਼ਰਾਬ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ 82 ਲੱਖ ਰੁਪਏ ਦਾ ਝਟਕਾ
NEXT STORY