ਫਗਵਾੜਾ (ਜਲੋਟਾ)-ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਮਦੁਲਾ ਜਗਦੀਸ਼ ਵਾਸੀ ਅਨੁਗ੍ਰਹਿ ਅਪਾਰਟਮੈਂਟ (ਕਮਰਾ ਨੰਬਰ 702, ਗਰਾਊਂਡ ਫਲੋਰ, ਮਹੇੜੂ) ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 16 ਬੋਤਲਾਂ ਬਰਾਮਦ ਕੀਤੀਆਂ। ਪੁਲਸ ਨੇ ਮੁਲਜ਼ਮ ਮਦੁਲਾ ਜਗਦੀਸ਼ ਖ਼ਿਲਾਫ਼ ਥਾਣਾ ਸਤਨਾਮਪੁਰਾ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਹੋਏ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਾਨਸਰ-ਭੰਗਾਲਾ ਵਿਚਕਾਰ ਰੇਲਵੇ ਪੁਲ ਨੇੜੇ ਮਿਲੀ ਵਿਅਕਤੀ ਦੀ ਲਾਸ਼
NEXT STORY