ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਟਾਂਡਾ ਪੁਲਸ ਨੇ ਫੋਕਲ ਪੁਆਇੰਟ ਢਡਿਆਲਾ ਨੇੜੇ 1 ਵਿਅਕਤੀ ਨੂੰ 180 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼ ਕੇ ਨਿਕਲੀ ਜਾਨ
ਉਨ੍ਹਾਂ ਦੱਸਿਆ ਕਿ ਐੱਸ. ਆਈ. ਪਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਫੋਕਲ ਪੁਆਇੰਟ ਨਜ਼ਦੀਕ ਕੱਚੇ ਰਸਤੇ ’ਤੇ ਇਕ ਵਿਅਕਤੀ ਦਿਖਾਈ ਦਿੱਤਾ। ਜਦੋਂ ਉਸ ਨੇ ਪੁਲਸ ਟੀਮ ਨੂੰ ਦੇਖ ਕੇ ਤੇਜ਼ੀ ਨਾਲ ਉੱਥੋਂ ਖਿਸਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ’ਚੋਂ 180 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪ੍ਰਤਾਪ ਸਿੰਘ ਪੁੱਤਰ ਮਹਿੰਦਰ ਸਿੰਘ, ਵਾਸੀ ਪੁਰਹੀਰਾਂ, ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮੁਲਜ਼ਮ ਤੋਂ ਨਸ਼ੀਲੀਆਂ ਗੋਲ਼ੀਆਂ ਦੀ ਸਪਲਾਈ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ! ਰੇਲਵੇ ਦੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
NEXT STORY