ਜਲੰਧਰ (ਕੁੰਦਨ, ਪੰਕਜ)- ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਸੀ. ਆਈ. ਏ. ਸਟਾਫ਼ ਨੇ ਜਿੰਮ ਆਫ਼ ਗਰਿੱਡ ਨੇੜੇ ਨੋ ਐਗਜਿਟ ਰੋਡ ਮਾਡਲ ਟਾਊਨ ਜਲੰਧਰ, ਐਡਵੋਕੇਟ ਸਿਮਰਨਜੀਤ ਸਿੰਘ ਉੱਪਰ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਵਾਲੇ ਵਿਆਕਤੀ ਨੂੰ 1 ਪਿਸਤੌਲ 32 ਬੋਰ ਸਮੇਤ 1 ਜ਼ਿੰਦਾ ਰੋਂਦ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਇਲਾਕੇ 'ਚ ਦਿੱਸਿਆ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰ ਦੀ ਢਾਹੀ ਆਲੀਸ਼ਾਨ ਕੋਠੀ
ਵੇਰਵਾ ਸਾਂਝਾ ਕਰਦੇ ਹੋਏ ਡੀ. ਸੀ. ਪੀ. ਮਨਪ੍ਰੀਤ ਨੇ ਦੱਸਿਆ ਕਿ 1 ਜੁਲਾਈ ਨੂੰ ਮੁਦੱਈ ਮੁਕੱਦਮਾ ਸਿਮਰਨਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਜਿੰਮ ਆਫ਼ ਗਰਿੱਡ ਤੋਂ ਕਰੀਬ ਸਵਾ 9 ਵਜੇ ਆਪਣੀ ਗੱਡੀ ਵਿੱਚ ਬੈਠ ਰਿਹਾ ਸੀ। ਇਸ ਦੌਰਾਨ ਅਣਪਛਾਤੇ ਵਿਅਕਤੀਆ ਨੇ ਉਸ 'ਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਦੀ ਕੋਸ਼ਿਸ ਕੀਤੀ ਅਤੇ ਉਸ ਨੇ ਮੌਕਾ ਤੋਂ ਭੱਜ ਕੇ ਜਿੰਮ ਅੰਦਰ ਜਾ ਕੇ ਆਪਣੀ ਜਾਨ ਬਚਾਈ।

ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਮਗਰੋਂ ਕਾਰਵਾਈ ਕਰਦੇ ਹੋਏ 2 ਜੁਲਾਈ ਨੂੰ ਸਿਮਰਨਜੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਦਰਸ਼ ਨਗਰ ਜਲੰਧਰ ਦੇ ਬਿਆਨ 'ਤੇ ਥਾਣਾ ਡਿਵੀਜ਼ਨ ਨੰਬਰ 6 ਜਲੰਧਰ ਵਿੱਖੇ ਮੁਕੱਦਮਾ ਨੰਬਰ 122 ਮਿਤੀ ਜੁਲਾਈ ਨੂੰ ਅਧੀਨ ਧਾਰਾ 109, 62, 61(2) ਬੀ. ਐੱਨ. ਐੱਸ. 25-54-59 ਆਰਮਜ ਐਕਟ ਅਧੀਨ 3 ਦੋਸ਼ੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਮਾਪਿਆਂ ਦੇ ਇਕਲੌਤੇ ਪੁੱਤਰ ਦੀ ਅਮਰੀਕਾ 'ਚ ਮੌਤ
ਮੁਕੱਦਮਾ ਦੀ ਤਫ਼ਤੀਸ਼ ਦੌਰਾਨ ਮਿਤੀ 23 ਜੁਲਾਈ ਨੂੰ ਸੀ. ਆਈ. ਏ. ਸਟਾਫ਼ ਅਤੇ ਥਾਣਾ ਡਿਵੀਜ਼ਨ ਨੰਬਰ 6 ਕਮਿਸ਼ਨਰੇਟ ਜਲੰਧਰ ਦੀਆਂ ਟੀਮਾਂ ਵੱਲੋਂ ਖ਼ੁਫ਼ੀਆ ਸੋਰਸਾਂ ਅਤੇ ਟੈਕਨੀਕਲ ਸਹਾਇਤਾ ਨਾਲ ਦੋਸ਼ੀ ਭੁਪਿੰਦਰ ਸਿੰਘ ਉਰਫ਼ ਭਿੰਦਾ ਪੁੱਤਰ ਲੇਟ ਨਿਰਮਲ ਸਿੰਘ ਵਾਸੀ ਗੜੁਪੜ ਥਾਣਾ ਔੜ ਜ਼ਿਲ੍ਹਾ ਐੱਸ. ਬੀ. ਐੱਸ. ਨਗਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋਂ 1 ਪਿਸਤੌਲ 32 ਬੋਰ ਸਮੇਤ 1 ਜ਼ਿੰਦਾ ਰੋਂਦ ਬਰਾਮਦ ਕੀਤਾ ਗਿਆ। ਮੁੱਕਦਮੇ ਵਿੱਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਭੁਪਿੰਦਰ ਸਿੰਘ ਉਰਫ਼ ਭਿੰਦਾ ਦੇ ਖ਼ਿਲਾਫ਼ ਆਰਮਜ ਐਕਟ ਤਹਿਤ ਥਾਣਾ ਬੰਗਾ ਵਿਖੇ ਦਰਜ ਰਜਿਸਟਰ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ASI 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਦੇ ਇਸ ਇਲਾਕੇ 'ਚ ਦਿੱਸਿਆ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰ ਦੀ ਢਾਹੀ ਆਲੀਸ਼ਾਨ ਕੋਠੀ
NEXT STORY