ਟਾਂਡਾ ਉੜਮੁੜ (ਪੰਡਿਤ, ਜਸਵਿੰਦਰ)-ਪਿੰਡ ਟਾਹਲੀ ਵਿਚ ਕਿਸੇ ਰੰਜਿਸ਼ ਨੂੰ ਲੈ ਕੇ ਇਕ ਘਰ ਵਿਚ ਜਬਰੀ ਦਾਖਲ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਨਾਮਜਦ ਮੁਲਜ਼ਮ ਨੂੰ ਟਾਂਡਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣੇਦਾਰ ਗੁਰਮੀਤ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਪੁੱਤਰ ਗੁਰਦਿੱਤ ਸਿੰਘ ਦੇ ਰੂਪ ਵਿਚ ਹੋਈ ਹੈ। ਪੁਲਸ ਮਾਰਕੁੱਟ ਦਾ ਸ਼ਿਕਾਰ ਹੋਏ ਜੋਗਿੰਦਰ ਸਿੰਘ ਦੇ ਬਿਆਨ ਦੇ ਆਧਾਰ ਉਤੇ ਜਗਤਾਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਹੁਣ ਮੁਲਜ਼ਮ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਡੇਰਾ ਬਿਆਸ ’ਚ ਭੰਡਾਰੇ ਕਾਰਨ ਟ੍ਰੇਨਾਂ ’ਚ ਪੈਰ ਰੱਖਣ ਦੀ ਥਾਂ ਨਹੀਂ ਮਿਲੀ, ਸਟੇਸ਼ਨ ’ਤੇ ਰਹੀ ਯਾਤਰੀਆਂ ਦੀ ਭਾਰੀ ਭੀੜ
NEXT STORY