ਹੁਸ਼ਿਆਰਪੁਰ,(ਅਮਰਿੰਦਰ) : ਥਾਣਾ ਮਾਡਲ ਟਾਊਨ ਅਧੀਨ ਆਉਂਦੇ ਪਿੰਡ ਸਿੰਗੜੀਵਾਲਾ 'ਚ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ 40 ਸਾਲਾ ਮਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਉਸ ਸਮੇਂ ਪਤਾ ਲੱਗਾ ਜਦੋਂ ਅੱਜ ਸਵੇਰੇ ਕਮਰੇ ਦਾ ਦਰਵਾਜਾ ਖੋਲ੍ਹ ਕੇ ਅੰਦਰ ਗਏ। ਇਸ ਦੌਰਾਨ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਦਾ ਪੰਚਨਾਮਾ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਜ਼ਖ਼ਮੀ ਹੋਣ ਤੋਂ ਬਾਅਦ ਰਹਿੰਦਾ ਸੀ ਪ੍ਰੇਸ਼ਾਨ
ਸਿਵਲ ਹਸਪਤਾਲ ਵਿਖੇ ਪੁਲਸ ਦੀ ਮੌਜੂਦਗੀ 'ਚ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁੱਝ ਸਾਲ ਪਹਿਲਾਂ ਹਾਦਸੇ 'ਚ ਮਨਦੀਪ ਸਿੰਘ ਦੇ ਸਿਰ 'ਚ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਦਿਨ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਉਹ ਕਮਰੇ 'ਚ ਇੱਕਲਾ ਸੌਣ ਚਲਾ ਗਿਆ ਅਤੇ ਅੱਜ ਸਵੇਰੇ ਕਾਫੀ ਦੇਰ ਤੱਕ ਜਦੋਂ ਬਾਹਰ ਨਹੀਂ ਆਇਆ ਤਾਂ ਉਸ ਦੀ ਪਤਨੀ ਅਮਰਪ੍ਰੀਤ ਕੌਰ ਉਸ ਨੂੰ ਜਗਾਉਣ ਲਈ ਅੰਦਰ ਗਈ, ਜਿਥੇ ਮਨਦੀਪ ਸਿੰਘ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਇਸ ਸਬੰਧੀ ਜਾਂਚ ਕਰ ਰਹੇ ਥਾਣਾ ਮਾਡਲ ਟਾਊਨ ਦੇ ਏ. ਐੱਸ. ਆਈ. ਰਾਮਦਾਸ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਧਾਰਾ 174 ਤਹਿਤ ਲੋੜੀਂਦੀ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਰਫਤਾਰ ਦੇਣ ਲਈ ਕੈਪਟਨ ਤੇ ਸੋਮ ਪ੍ਰਕਾਸ਼ ਵਿਚਾਲੇ ਬੈਠਕ
NEXT STORY