ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਸ਼ਰਮਾ, ਪੰਡਿਤ) - ਪਿੰਡ ਜਾਜਾ ਵਿਖੇ ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕਿਸੇ ਪ੍ਰੇਸ਼ਾਨੀ ਦੇ ਚਲਦਿਆ ਪੱਖੇ ਨਾਲ ਫੰਦਾ ਲਗਾ ਕੇ ਆਤਮਹੱਤਿਆ ਕਰ ਲਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਰਾਜ ਕੁਮਾਰ ਵਾਸੀ ਨੇੜੇ ਸਬਜ਼ੀ ਮੰਡੀ ਟਾਂਡਾ ਦੇ ਰੂਪ ’ਚ ਹੋਈ ਹੈ। ਜੋ ਪਿੰਡ ਜਾਜਾ ਵਿਖੇ ਆਪਣੇ ਸਹੁਰਿਆਂ ਦੇ ਘਰ ਰਹਿ ਰਿਹਾ ਸੀ । ਬੀਤੀ ਰਾਤ ਉਸ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ । ਅੱਜ ਸਵੇਰੇ ਪਤਾ ਚੱਲਣ ’ਤੇ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਥਾਣੇਦਾਰ ਨਰੇਸ਼ ਕੁਮਾਰ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਮ੍ਰਿਤਕ ਵਿਅਕਤੀ ਦੇ ਭਰਾ ਮਨਜੀਤ ਕੁਮਾਰ ਦੇ ਬਿਆਨ ਦੇ ਆਧਾਰ ’ਤੇ ਕਾਰਵਾਈ ਕਰ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ ।
ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
NEXT STORY