ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਸ੍ਰੀ ਕੀਰਤਪੁਰ ਸਾਹਿਬ ਵਿਖੇ ਭਾਖ਼ੜਾ ਨਹਿਰ ’ਚ ਰੁੜ੍ਹੇ ਆ ਰਹੇ ਇਕ ਵਿਅਕਤੀ ਨੂੰ ਸਥਾਨਕ ਲੋਕਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਭਾਖ਼ੜਾ ਨਹਿਰ ’ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਸਥਾਨਕ ਪੁਲਸ ਅਤੇ 108 ਨੰਬਰ ਐਂਬੂਲੈਂਸ ਰਾਹੀਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਇਹ ਵੀ ਪੜ੍ਹੋ: ਸ੍ਰੀ ਚਮਕੌਰ ਸਾਹਿਬ ਵਿਖੇ ਘਰ 'ਚੋਂ ਮਿਲੀਆਂ ਪਿਓ-ਪੁੱਤ ਦੀਆਂ ਲਾਸ਼ਾਂ, ਫ਼ੈਲੀ ਸਨਸਨੀ
ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੀਰ ਚੰਦ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ ਹੈ, ਇਹ ਵੀ ਪਤਾ ਨਹੀਂ ਲੱਗ ਸਕਿਆ ਕਿ ਉਕਤ ਵਿਅਕਤੀ ਨੇ ਨਹਿਰ ’ਚ ਛਾਲ ਮਾਰੀ ਹੈ ਜਾਂ ਉਹ ਨਹਿਰ ’ਚ ਡਿੱਗ ਪਿਆ ਸੀ। ਉਕਤ ਵਿਅਕਤੀ ਦੀ ਉਮਰ 50 ਸਾਲ ਦੇ ਕਰੀਬ ਹੈ, ਉਸ ਨੇ ਕੇਸ ਅਤੇ ਦਾੜ੍ਹੀ ਰੱਖੀ ਹੋਈ ਹੈ। ਮ੍ਰਿਤਕ ਨੇ ਲਾਈਨਦਾਰ ਕਮੀਜ਼ ਅਤੇ ਕੋਕਾ ਕੋਲਾ ਰੰਗ ਦੀ ਪੈਂਟ ਪਾਈ ਹੋਈ ਹੈ। ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ 72 ਘੰਟੇ ਸ਼ਨਾਖ਼ਤ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ: 'ਨਿੰਬੂ' ਨੇ ਮੁਸੀਬਤ 'ਚ ਪਾਇਆ ਕਪੂਰਥਲਾ ਜੇਲ੍ਹ ਦਾ ਸੁਪਰਡੈਂਟ, ਹੋਇਆ ਸਸਪੈਂਡ, ਜਾਣੋ ਪੂਰਾ ਮਾਮਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ: ਭਗਵੰਤ ਮਾਨ
NEXT STORY