ਜਲੰਧਰ (ਜ.ਬ, ਮਾਹੀ)— ਦੇਰ ਰਾਤ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਵਰਿਆਣਾ ਪਿੰਡ ਦੇ ਨਜ਼ਦੀਕ ਇਕ ਤੇਜ਼ ਰਫਤਾਰ ਛੋਟੇ ਹਾਥੀ ਟੈਂਪੂ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੀ ਪੁਲਸ ਮੌਕੇ 'ਤੇ ਪਹੁੰਚ ਗਈ।
ਇਸ ਸਬੰਧੀ ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਦੇਰ ਰਾਤ 10.20 ਵਜੇ ਉਕਤ ਵਿਅਕਤੀ ਸਾਈਕਲ 'ਤੇ ਸਵਾਰ ਹੋ ਕੇ ਪਿੰਡ ਵਰਿਆਣਾ ਵੱਲ ਜਾ ਰਿਹਾ ਸੀ ਤਾਂ ਤੇਜ਼ ਰਫਤਾਰ ਟੈਂਪੂ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਜ਼ਬਰਦਸਤ ਟੱਕਰ 'ਚ ਸਾਈਕਲ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਜ਼ਖਮੀ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਲੋਕਾਂ ਨੇ ਛੋਟੇ ਹਾਥੀ ਟੈਂਪੂ ਦਾ ਨੰਬਰ ਨੋਟ ਕਰ ਕੇ ਪੁਲਸ ਨੂੰ ਦੇ ਦਿੱਤਾ, ਫਿਲਹਾਲ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ: ਵਿਆਹੁਤਾ ਨੇ ਆਪਣੇ ਹੀ ਪਤੀ 'ਤੇ ਲਗਾਏ ਗੈਂਗਰੇਪ ਕਰਵਾਉਣ ਦੇ ਦੋਸ਼
NEXT STORY