ਜਲੰਧਰ (ਸੋਨੂੰ)— ਜਲੰਧਰ-ਚੁਗਿੱਟੀ ਦੇ ਕੋਲ ਡਾ. ਬੀ. ਆਰ ਅੰਬੇਡਕਰ ਨਗਰ 'ਚ ਰੇਲਵੇ ਲਾਈਨਾਂ 'ਤੇ ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਜਾਣਕਾਰੀ ਦਿੰਦੇ ਹੋਏ ਸੁੱਚੀ ਪਿੰਡ ਰੇਲਵੇ ਸਟੇਸ਼ਨ ਪੁਲਸ ਦੇ ਏ. ਐੱਸ. ਆਈ. ਹਰਮੇਸ਼ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਡਾ. ਬੀ. ਆਰ. ਅੰਬੇਡਕਰ ਨਗਰ ਚੁਗਿੱਟੀ ਦੇ ਕੋਲ ਰੇਲਵੇ ਲਾਈਨਾਂ 'ਤੇ ਕਿਸੇ ਵਿਅਕਤੀ ਦੀ ਲਾਸ਼ ਪਈ ਹੈ। ਜਦੋਂ ਜਾ ਕੇ ਦੇਖਿਆ ਤਾਂ ਵਿਅਕਤੀ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ। ਪੁਲਸ ਨੇ ਨੇੜੇ ਦੇ ਲੋਕਾਂ ਨੂੰ ਬੁਲਾ ਕੇ ਮ੍ਰਿਤਕ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਪਛਾਣ ਨਹੀਂ ਹੋ ਸਕੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਛਾਣ ਲਈ 72 ਘੰਟਿਆਂ ਤੱਕ ਸਿਵਲ ਹਸਪਤਾਲ ਰੱਖਵਾ ਦਿੱਤਾ ਹੈ।
ਬੰਟੀ-ਬਬਲੀ ਦਾ ਇਕ ਹੋਰ ਕਾਰਨਾਮਾ, ਨੌਜਵਾਨ ਨੂੰ ਇੰਗਲੈਂਡ ਭੇਜਣ ਦੀ ਥਾਂ ਬੈਂਕਾਕ ਭੇਜਿਆ
NEXT STORY