ਬਲਾਚੌਰ (ਵਿਨੋਦ ਬੈਂਸ ਬ੍ਰਹਮਪਰੀ)- ਬਲਾਚੌਰ ਤੋਂ ਨਵਾਂਸ਼ਹਿਰ ਨੂੰ ਜਾਂਦੇ ਮਾਰਗ 'ਤੇ ਸਥਿਤ ਪਿੰਡ ਗੜੀ ਕਾਨੂਗੋਆ ਵਿਖੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਵੱਲੋਂ ਵਿਅਕਤੀ ਨੂੰ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਧਰਮਵੀਰ (58) ਪੁੱਤਰ ਸਵਰਗੀਆ ਦੇਵੀਦਾਸ ਜੋ ਮੂਲ ਰੂਪ ਵਿੱਚ ਪਿੰਡ ਮਹਿਤਪੁਰ ਦਾ ਰਹਿਣ ਵਾਲਾ ਹੈ ਅਤੇ ਹਾਲ ਵਾਸੀ ਉਹ ਪਿੰਡ ਗੜੀ ਕਾਨੂੰਗੋਆ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਰਿਵਾਰ ਸਮੇਤ ਰਹਿ ਰਿਹਾ ਸੀ। ਤੜਕਸਾਰ ਜਦੋਂ ਉਹ ਆਪਣੇ ਘਰ ਅੱਗੇ ਸਫ਼ਾਈ ਕਰ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਚਾਲਕ ਨੇ ਉਸ ਨੂੰ ਕੁਚਲ ਦਿੱਤਾ ਅਤੇ ਮੌਕੇ 'ਤੇ ਹੀ ਉਸ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਮਸ਼ਹੂਰ ਕੰਪਨੀਆਂ ਦੇ ਡਾਇਰੈਕਟਰਾਂ ਖ਼ਿਲਾਫ਼ FIR ਦਰਜ, ਪੂਰਾ ਮਾਮਲਾ ਕਰੇਗਾ ਹੈਰਾਨ
ਆਰਟਿਕਾ ਕਾਰ ਨੰਬਰ ਪੀ. ਬੀ- 01 ਡੀ 10 33. ਦੀ ਰਫ਼ਤਾਰ ਬਹੁਤ ਤੇਜ਼ ਦੱਸੀ ਜਾ ਰਹੀ ਹੈ। ਧਰਮਵੀਰ ਨੂੰ ਕੁਚਲਣ ਉਪਰੰਤ ਇਹ ਕਾਰ ਉਸ ਦੇ ਘਰ ਦੇ ਨੇੜੇ ਕੰਧ ਦੇ ਨਾਲ ਜਾਂ ਟਕਰਾਈ ਅਤੇ ਮੌਕੇ ਤੋਂ ਡਰਾਈਵਰ ਕਾਰ ਛੱਡ ਕੇ ਫਰਾਰ ਹੋ ਗਿਆ। ਸਥਾਨਕ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : UK ਜਾ ਕੇ ਮੁੜ ਸੁਰਖੀਆਂ 'ਚ ਆਇਆ ਕੁੱਲ੍ਹੜ ਪਿੱਜ਼ਾ ਕੱਪਲ, ਇਕ ਹੋਰ ਵੀਡੀਓ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
NEXT STORY