ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ-ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਘਨੌਲੀ ਬੱਸ ਅੱਡੇ ਨੇੜੇ ਹਿਮਾਚਲ ਪ੍ਰਦੇਸ਼ ਦੇ ਟਰੱਕ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਅਤੇ ਜ਼ਖ਼ਮੀ ਲੜਕੀ ਨੂੰ ਸਿਵਲ ਹਸਪਤਾਲ ਰੂਪਨਗਰ ’ਚ ਇਲਾਜ ਲਈ ਲਿਜਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਖ਼ਤਰੇ ਦੇ ਨਿਸ਼ਾਨ 'ਤੇ ਪੁੱਜਾ ਇਸ ਦਰਿਆ ਦਾ ਪਾਣੀ, ਟੁੱਟਣ ਲੱਗੇ ਆਰਜੀ ਬੰਨ੍ਹ
ਇਸ ਸਬੰਧ ’ਚ ਸੜਕ ਸੁਰੱਖਿਆ ਫੋਰਸ ਰੂਪਨਗਰ ਦੀ ਟੀਮ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਘਨੌਲੀ ਬੱਸ ਅੱਡੇ ਨੇੜੇ ਇਕ ਹਿਮਾਚਲ ਪ੍ਰਦੇਸ਼ ਦਾ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਤੋਂ ਤੁਰੰਤ ਬਾਅਦ ਟੀਮ ਘਟਨਾ ਸਥਾਨ ’ਤੇ ਪੁੱਜੀ ਤਾਂ ਵੇਖਿਆ ਕਿ ਦੋਵੇਂ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਸਨ। ਜਿਸ ’ਚ ਜ਼ਖ਼ਮੀ ਲੜਕੀ ਰਿਤਿਕਾ ਨੂੰ ਟੀਮ ਵੱਲੋਂ ਸਿਵਲ ਹਸਪਤਾਲ ਰੂਪਨਗਰ ਇਲਾਜ ਲਈ ਭਰਤੀ ਕਰਵਾਇਆ ਗਿਆ ਅਤੇ ਦੂਜੇ ਜ਼ਖ਼ਮੀ ਅਭੀ ਪੁੱਤਰ ਸੋਹਨ ਨਿਵਾਸੀ ਬਨਾਂ (ਕਾਠਗੜ੍ਹ) ਨੂੰ ਐਂਬੂਲੈਸ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅਭੀ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਇਸ ਮਾਮਲੇ ’ਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸਹਿਮੇ ਲੋਕ, ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਿੰਤਾ 'ਚ ਡੁੱਬੇ ਕਿਸਾਨ, ਬਾਰਿਸ਼ ਨੇ ਤਬਾਹ ਕਰ ਦਿੱਤੀ ਕਿਸਾਨਾਂ ਦੀ ਝੋਨੇ ਦੀ ਫ਼ਸਲ
NEXT STORY